Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰੱਖਿਅਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਜਾਵੇਗਾ ਸਨਮਾਨਿਤ

ਖ਼ਬਰ ਸ਼ੇਅਰ ਕਰੋ
043976
Total views : 148951

ਚੰਡੀਗੜ੍ਹ, 20 ਜਨਵਰੀ– ਪੰਜਾਬ ਪੁਲਿਸ ਦੇ 14 ਅਫਸਰਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰੱਖਿਅਕ ਮੈਡਲ ਅਤੇ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੂੰ ਇਹ ਸਨਮਾਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰਦਾਨ ਕਰਨਗੇ। ਇਸ ਵਿੱਚ ਮੁਹਾਲੀ ਦੇ ਡੀਐਸਪੀ ਡਿਟੈਕਟਿਵ ਗੁਰਸ਼ੇਰ ਸਿੰਘ ਸੰਧੂ ਅਤੇ ਐਂਟੀ ਗੈਂਗਸਟਰ ਟੀਮ ਦੇ ਮੈਂਬਰ ਸਿਮਰਜੀਤ ਸਿੰਘ ਸਮੇਤ ਕੁੱਲ 14 ਵਿਅਕਤੀ ਸ਼ਾਮਲ ਹਨ। ਇਸ ਦੇ ਲਈ ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਕੇ ਪੰਜਾਬ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ।

ਪੰਜਾਬ ਪੁਲਿਸ ਵੱਲੋਂ ਜਾਰੀ ਲਿਸਟ ਮੁਤਾਬਕ ਜਲੰਧਰ ਦਿਹਾਤੀ ਖੇਤਰ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ, ਕਮਾਂਡੈਂਟ ਆਰਟੀਸੀ ਜਲੰਧਰ ਮਨਦੀਪ ਸਿੰਘ, ਕਮਾਂਡੈਂਟ ਆਰਟੀਸੀ ਜਲੰਧਰ, ਡੀਐਸਪੀ ਡਿਟੈਕਟਿਵ ਮੁਹਾਲੀ ਗੁਰਸ਼ੇਰ ਸਿੰਘ ਸੰਧੂ, ਇੰਸਪੈਕਟਰ ਹਰਵਿੰਦਰ ਸਿੰਘ ਰੀਡਰ ਡੀਜੀਪੀ, ਜ਼ੀਰਕਪੁਰ ਥਾਣਾ ਇੰਚਾਰਜ ਸਿਮਰਜੀਤ ਸਿੰਘ, ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸਪੈਸ਼ਲ ਸੈੱਲ ਮੋਹਾਲੀ, ਸਬ-ਇੰਸਪੈਕਟਰ ਭੁਪਿੰਦਰ ਸਿੰਘ ਸੀ.ਆਈ.ਅੰਮ੍ਰਿਤਸਰ, ਸਬ-ਇੰਸਪੈਕਟਰ ਮੇਜਰ ਸਿੰਘ ਸਪੈਸ਼ਲ ਸੈੱਲ ਇੰਟੈਲੀਜੈਂਸ ਹੈੱਡਕੁਆਰਟਰ ਮੋਹਾਲੀ, ਜਸਜੀਤ ਸਿੰਘ ਸਬ-ਇੰਸਪੈਕਟਰ ਜਹਾਨ ਕਾਲਾ, ਸਬ-ਇੰਸਪੈਕਟਰ ਗੁਰਵਿੰਦਰ ਸਿੰਘ ਸਪੈਸ਼ਲ ਸੈੱਲ ਹੈੱਡ ਕੁਆਟਰ ਮੋਹਾਲੀ, ਸਬ-ਇੰਸਪੈਕਟਰ ਗੁਰਮੁਖ ਸਿੰਘ ਸਪੈਸ਼ਲ ਸੈੱਲ ਇੰਜੈਲੀਜੈਂਟ ਹੈੱਡਕੁਆਰਟਰ ਮੋਹਾਲੀ, ਸਬ-ਇੰਸਪੈਕਟਰ ਅਮਨਦੀਪ ਵਰਮਾ ਮੋਹਾਲੀ, ਮਹਿੰਦਰ ਪਾਲ ਸਿੰਘ ਏ.ਐੱਸ.ਆਈ. ਇੰਟੈਲੀਜੈਸ ਵਿੰਗ, ਕਾਂਸਟੇਬਲ ਪ੍ਰਦੀਪ ਸਿੰਘ SSOC ਅੰਮ੍ਰਿਤਸਰ ਨੂੰ 26 ਜਨਵਰੀ ਨੂੰ ਸਨਮਾਨਤ ਕੀਤਾ ਜਾਏਗਾ।26 ਜਨਵਰੀ ਨੂੰ ਪਟਿਆਲਾ ਵਿਖੇ ਰਾਜ ਪੱਧਰੀ ਗਣਤੰਤਰ ਦਿਵਸ ਸਨਮਾਨ ਸਮਾਰੋਹ ਕਰਵਾਇਆ ਜਾਵੇਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਇਸ ਵਿੱਚ ਸ਼ਿਰਕਤ ਕਰਨਗੇ। ਉਹ ਇਨ੍ਹਾਂ ਸਾਰੇ ਪੁਲਿਸ ਅਧਿਕਾਰੀਆਂ ਦਾ ਸਨਮਾਨ ਕਰਨਗੇ। ਇਨ੍ਹਾਂ ਸਾਰਿਆਂ ਦਾ ਸਨਮਾਨ ਸਮਾਰੋਹ ਪਟਿਆਲਾ ਵਿੱਚ ਹੀ ਹੋਵੇਗਾ। ਇਨ੍ਹਾਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ 26 ਜਨਵਰੀ ਨੂੰ ਪਟਿਆਲਾ ਪਹੁੰਚਣ ਦੇ ਨਿਰਦੇਸ਼ ਦਿੱਤੇ ਗਏ ਹਨ।