ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ

ਖ਼ਬਰ ਸ਼ੇਅਰ ਕਰੋ
035635
Total views : 131891

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ਰਧਾਲੂਆਂ ਵਲੋਂ ਸ਼ਲਾਘਾ

ਬਟਾਲਾ, 21 ਜਨਵਰੀ — ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਤਲਵੰਡੀ ਸਾਬੋ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਤਰੁਨ ਕਲਸੀ, ਸੁਖਦੇਵ ਸਿੰਘ ਵਾਰਡ ਇੰਚਾਰਜ, ਰਾਜਨ ਭੱਟੀ ਇੰਸਪੈਕਟਰ ਪੰਜਾਬ ਰੋਡਵੇਜ਼,ਨਿਸ਼ਾਨ ਸਿੰਘ ਚੀਮਾ, ਡਾ ਏਕਮਦੀਪ ਸਿੰਘ, ਗੁਰਮੇਲ ਸਿੰਘ, ਮਾਈਕਲ ਮਸੀਹ, ਸੁਖਦੀਪ ਸਿੰਘ, ਰਾਜਕੁਮਾਰ, ਪਵਨ ਕੁਮਾਰ,ਮਲਕੀਤ ਸਿੰਘ, ਗਗਨ ਬਟਾਲਾ ਅਤੇ ਸੰਗਤਾਂ ਮੋਜੂਦ ਸਨ। ਇਸ ਮੌਕੇ ਯਾਤਰੀਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।
ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸਬੰਧੀ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਰਧਾਲੂਆਂ ਦਾ ਮੈਡੀਕਲ ਚੈੱਕਅੱਪ ਵੀ ਕੀਤਾ ਗਿਆ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

——————————–