ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਪਿੰਡ ਖਾਨ ਫੱਤੇ ਵਿਖੇ ਜਲ ਸਪਲਾਈ ਟੈਂਕੀ ਦਾ ਉਦਘਾਟਨ

ਖ਼ਬਰ ਸ਼ੇਅਰ ਕਰੋ
035631
Total views : 131886

ਫਤਿਹਗੜ੍ਹ ਚੂੜੀਆਂ (ਬਟਾਲਾ) , 21 ਜਨਵਰੀ — ਸ ਬਲਬੀਰ ਸਿੰਘ ਪੰਨੂ, ਚੇਅਰਮੈਨ ਪਨਸਪ ਪੰਜਾਬ ਵੱਲੋਂ ਪਿੰਡ ਖਾਨ ਫੱਤੇ ਵਿਖੇ ਜਲ ਸਪਲਾਈ ਟੈਂਕੀ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਦੀਨਾਨਗਰ ਵਿਧਾਨ ਸਭਾ ਹਲਕੇ ਦੇ ਇੰਚਾਰਜ ਸ਼ਮਸ਼ੇਰ ਸਿੰਘ, ਅਮਰਜੀਤ ਕੌਰ ਬਲਾਕ ਸੰਮਤੀ ਚੇਅਰਮੈਨ ਬਟਾਲਾ, ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਆਮ ਪਾਰਟੀ ਦਵਿੰਦਰ ਸਿੰਘ, ਬਲਾਕ ਪ੍ਰਧਾਨ ਪਲਵਿੰਦਰ ਸਿੰਘ, ਐਡਵੋਕੇਟ ਮਨਜੀਤ ਸਿੰਘ, ਸਰਪੰਚ ਸੁਰਜੀਤ ਸਿੰਘ , ਸਰਪੰਚ ਮਨਜਿੰਦਰ ਸਿੰਘ, ਸਰਪੰਚ ਸਿਕੰਦਰ ਸਿੰਘ ਬਾਲੇਵਾਲ, ਮੈਂਬਰ ਪੰਚਾਇਤ ਲਵੀਜਾ , ਮੈਂਬਰ ਪੰਚਾਇਤ ਬੇਵੀ, ਮੈਂਬਰ ਪੰਚਾਇਤ ਜਸਪਾਲ, ਵਸਣ , ਮੰਗਾ ਮਸੀਹ, ਪਰੋਫੈਸਰ ਸੁਖਬੀਰ ਸਿੰਘ ਤੇ ਵਿਰਗਟ ਮਸੀਹੀ ਆਦਿ ਹਾਜਰ ਸਨ।
ਇਸ ਮੌਕੇ ਗੱਲ ਕਰਦਿਆਂ ਚੈਅਰਮੈਨ ਬਲਬੀਰ ਸਿੰਘ ਪਨੂੰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸੂਬੇ ਦੇ ਲੋਕਾਂ ਨੂੰ ਬੇਹਤਰ ਸੇਵਾਵਾਂ ਮੁਹੱਈਆ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਲੈ ਕੇ ਬਹੁਤ ਚਿੰਤਤ ਹੈ ਅਤੇ ਪੇਂਡੂ ਖੇਤਰਾਂ ਵਿੱਚ ਛੱਪੜਾਂ ਦੇ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 35-40 ਸਾਲਾਂ ਦੌਰਾਨ ਪਿੰਡਾਂ ਵਿੱਚ ਧਰਤੀ ਹੇਠਲੇ ਪਾਣੀ ਦੀ ਉਪਲਬਧਤਾ ਵਿੱਚ ਕਾਫੀ ਕਮੀ ਆਈ ਹੈ।ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਅਤੇ ਮੀਂਹ ਦੇ ਪਾਣੀ ਦੀ ਵਰਤੋਂ ਤੇ ਜੋਰ ਦੇਣ ਲਈ ਸਰਕਾਰ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਉਹ ਵਚਨਬੱਧ ਹਨ।