Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

22 ਜਨਵਰੀ ਨੂੰ ਕਿਸਾਨ ਕਰਨਗੇ ਟਰੈਕਟਰ ਮਾਰਚ — ਸਤਨਾਮ ਸਿੰਘ ਮਾਣੋਚਾਹਲ 

ਖ਼ਬਰ ਸ਼ੇਅਰ ਕਰੋ
052023
Total views : 169005

23 ਜਨਵਰੀ ਨੂੰ ਬਿਜਲੀ ਦੇ ਲੱਗ ਰਹੇ ਲੰਮੇ ਕੱਟਾ ਅਤੇ ਬਿਜਲੀ ਸਬੰਧੀ ਲਟਕ ਰਹੇ ਮਸਲਿਆਂ ਨੂੰ ਲੈ ਕੇ ਐਸ ਈ ਦਫ਼ਤਰ ਤਰਨਤਾਰਨ ਵਿਖੇ ਅਣਮਿੱਥੇ ਸਮੇਂ ਲਈ ਦਿੱਤਾ ਜਾਵੇਗਾ ਧਰਨਾ — ਮਾਣੋਚਾਹਲ 
ਤਰਨਤਾਰਨ,  21 ਜਨਵਰੀ-(ਡਾ. ਦਵਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨਤਾਰਨ ਦੇ ਪ੍ਰੈਸ ਸਕੱਤਰਾਂ ਦੀ ਇੱਕ ਮੀਟਿੰਗ ਸੂਬਾ ਆਗੂ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਮਾਣੋਚਾਹਲ ਅਤੇ ਜ਼ਿਲ੍ਹਾ ਪ੍ਰੈਸ ਸਕੱਤਰ ਨਵਤੇਜ ਸਿੰਘ ਏਕਲਗੱਡਾ ਦੀ ਪ੍ਰਧਾਨਗੀ ਹੇਠ ਪਿੰਡ ਮਾਣੋਚਾਹਲ ਵਿਖੇ ਹੋਈ।

ਮੀਟਿੰਗ ਵਿੱਚ ਜ਼ਿਲ੍ਹਾ ਤਰਨਤਾਰਨ ਦੇ ਵੱਖ ਵੱਖ ਜੋਨਾ ਦੇ ਪ੍ਰੈਸ ਸਕੱਤਰਾਂ ਨੇ ਭਾਗ ਲਿਆ।  ਮੀਟਿੰਗ ਵਿੱਚ 13 ਫ਼ਰਵਰੀ ਨੂੰ ਦਿੱਲੀ ਲੱਗਣ ਜਾ ਰਹੇ ਮੋਰਚੇ ਸਬੰਧੀ ਅਤੇ ਪ੍ਰੈਸ ਸਕੱਤਰਾਂ ਨੂੰ ਆ ਰਹੀਆਂ ਮੁਸਕਲਾਂ ਅਤੇ ਘਾਟਾ ਕਮਜ਼ੋਰੀਆਂ ਸਬੰਧੀ ਖੁਲ ਕੇ ਵਿਚਾਰ ਚਰਚਾ ਹੋਈ ਮੀਟਿੰਗ ਵਿੱਚ ਜੋਨ ਪ੍ਰੈਸ ਸਕੱਤਰਾਂ ਨੇ ਆਪਣੇ ਆਪਣੇ ਵਿਚਾਰ ਪੇਸ਼ ਕੀਤੇ।

ਇਸ ਮੌਕੇ ਸਤਨਾਮ ਸਿੰਘ ਮਾਣੋਚਾਹਲ ਨੇ ਕਿਹਾ ਕਿ ਵੱਖ ਵੱਖ ਮੰਗਾਂ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਨਵੇਂ ਨਵੇਂ ਲਿਆਂਦੇ ਜਾ ਰਹੇ ਕਾਨੂੰਨਾਂ ਅਤੇ ਪਿਛਲੇ ਅੰਦੋਲਨ ਦਰਮਿਆਨ ਜੋ ਕਾਨੂੰਨਾਂ ਨੂੰ ਵਾਪਸ ਨਾ ਕਰਕੇ ਦੇਸ਼ ਦੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ। ਉਸ ਦੇ ਸਬੰਧ ਵਿੱਚ ਦਿੱਲੀ ਨੂੰ ਵੱਡੇ ਪੱਧਰ ਜਾਣ ਲਈ 22 ਜਨਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਪਿੰਡ ਪਿੰਡ ਵਿਸ਼ਾਲ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਜਿਸ ਵਿੱਚ ਵੱਡੇ ਪੱਧਰ ਤੇ ਕਿਸਾਨ ਮਜ਼ਦੂਰ ਆਗੂ ਹਿਸਾ ਲੈਣਗੇ। ਉਨ੍ਹਾਂ ਕਿਹਾ ਕਿ 23 ਜਨਵਰੀ ਨੂੰ ਬਿਜਲੀ ਦੇ ਲੱਗ ਰਹੇ ਲੰਮੇ ਕੱਟਾ ਅਤੇ ਡੱਲ ਪਿੰਡ ਦਾ ਜੋ ਪਿਛਲੇ 7-8 ਸਾਲ ਤੋ ਜੋ ਬਿਜਲੀ ਸਬੰਧੀ ਮਸਲਾ ਲਟਕ ਰਿਹਾ ਹੈ। ਉਸ ਦੇ ਸਬੰਧ ਵਿੱਚ ਐਸ ਈ ਦਫ਼ਤਰ ਤਰਨਤਾਰਨ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ।

ਇਸ ਮੌਕੇ ਪ੍ਰੈਸ ਸਕੱਤਰ ਭੁਪਿੰਦਰ ਸਿੰਘ ਖਡੂਰ ਸਾਹਿਬ, ਹਰਜਿੰਦਰ ਸਿੰਘ ਘੱਗੇ ਜੋਨ ਸ੍ਰੀ ਗੁਰੂ ਅੰਗਦ ਦੇਵ ਜੀ, ਗੁਰਸੇਵਕ ਸਿੰਘ ਭਾਈ ਅਦਲੀ, ਕੁਲਜੀਤ ਸਿੰਘ, ਰਣਜੀਤ ਸਿੰਘ ਚੀਮਾ, ਕੁਲਦੀਪ ਸਿੰਘ, ਮਨਜੀਤ ਸਿੰਘ, ਕੁਲਵਿੰਦਰ ਸਿੰਘ ਬਾਣੀਆਂ ਸ਼ਮਸ਼ੇਰ ਸਿੰਘ ਤਰਨਤਾਰਨ ਆਦਿ ਆਗੂ ਵਿਸ਼ੇਸ਼ ਤੌਰ ਤੇ ਹਾਜਰ ਸਨ।