ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਤਾਲਮੇਲ ਕੇਂਦਰ ਅਤੇ ਗੈਰ ਰਾਜਨੀਤਕ ਮੋਰਚੇ ਵੱਲੋ 13 ਫ਼ਰਵਰੀ ਦਿੱਲੀ ਕੂਚ ਵਾਸਤੇ ਪੂਰੇ ਦੇਸ਼ ਵਿੱਚ ਕੀਤੀ ਜਾ ਰਹੀ ਲਾਮਬੰਦੀ —-

ਖ਼ਬਰ ਸ਼ੇਅਰ ਕਰੋ
048054
Total views : 161406

13 ਫ਼ਰਵਰੀ ਨੂੰ ਦਿੱਲੀ ਦੀਆਂ ਸੜਕਾਂ ਤੇ ਇਕ ਵਾਰ ਫਿਰ ਗੂੰਜਣਗੇ ਕਿਸਾਨਾਂ ਮਜ਼ਦੂਰਾਂ ਦੇ ਟਰੈਕਟਰ —-ਸਭਰਾ
ਜਲੰਧਰ,  21 ਜਨਵਰੀ — ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋ 13 ਫ਼ਰਵਰੀ ਨੂੰ ਦਿੱਲੀ ਕੂਚ ਦੇ ਮਿਥੇ ਹੋਏ ਪ੍ਰੋਗਰਾਮ ਤਹਿਤ ਦੇਸ਼ ਭਰ ਵਿੱਚ ਤਿਆਰੀਆਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਹੇਠ ਜਲੰਧਰ ਜਿਲਾ ਟੀਮ ਨਾਲ ਸ਼ਾਹਕੋਟ ਦੇ ਪਿੰਡਾਂ ਵਿਚ ਜਾ ਕੇ 13 ਫ਼ਰਵਰੀ ਨੂੰ ਦਿੱਲੀ ਕੂਚ ਵਾਸਤੇ ਨੁੱਕੜ ਮੀਟਿੰਗਾਂ ਕੀਤੀਆਂ ਗਈਆਂ । ਇਸੇ ਦੋਰਾਨ ਆਗੂਆਂ ਵੱਲੋਂ ਪਿੰਡ ਹੇਰਾ ,ਕੁਹਾੜ ਖੁਰਦ , ਸਿੰਧੜ ਅਤੇ ਨਾਲ ਲੱਗਦੇ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ ਅਤੇ ਮੋਕੇ ਤੇ ਵੱਖ ਵੱਖ ਥਾਂਵਾਂ ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਨੇ ਕਿਹਾ ਕਿ 13 ਫ਼ਰਵਰੀ ਨੂੰ ਪੂਰਾ ਦੇਸ਼ ਇਕ ਜੁੱਟ ਹੋ ਕੇ ਸਰਕਾਰ ਤੋਂ ਪਿਛਲੇ ਦਿੱਲੀ ਅੰਦੋਲਨ ਵਿੱਚ ਕੀਤੇ ਹੋਏ ਝੂਠੇ ਵਾਅਦਿਆਂ ਦਾ ਹਿਸਾਬ ਮੰਗੇਗਾ ਅਤੇ 13 ਫ਼ਰਵਰੀ ਨੂੰ ਦਿੱਲੀ ਦੀਆਂ ਸੜਕਾਂ ਤੇ ਇਕ ਵਾਰ ਫਿਰ ਤੋਂ ਕਿਸਾਨਾਂ ਮਜ਼ਦੂਰਾਂ ਦੇ ਟਰੈਕਟਰ ਗੂੰਜਣਗੇ । ਉਹਨਾਂ ਅੱਗੇ ਕਿਹਾ ਕਿ ਜੇਕਰ ਅਸੀਂ ਦੇਸ਼ ਨੂੰ ਨਸ਼ਾ ਮੁਕਤ ਕਰਨਾ ਹੈ , ਮਜ਼ਦੂਰਾਂ ਨੂੰ 200 ਦਿਨ ਰੋਜ਼ਗਾਰ ਦਿਵਾਉਣਾ ਹੈ , ਬੇ ਰੋਜ਼ਗਾਰੀ ਦੂਰ ਕਰਨੀ ਹੈ ,ਕਿਸਾਨਾਂ ਅਤੇ ਮਜ਼ਦੂਰਾਂ ਵਾਸਤੇ ਘੱਟੋ ਘੱਟ 10 ਹਜ਼ਾਰ ਰੂ ਬੁਡਾਪਾ ਪੈਂਸ਼ਨ ਲੈਣੀ ਹੈ ,ਫਸਲਾਂ ਦੇ ਲਾਹੇਵੰਦ ਭਾਅ ਲੈਣੇ ਹਨ , ਕਿਸਾਨਾਂ ਮਜ਼ਦੂਰਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣੀਆਂ ਹਨ , ਦਿੱਲੀ ਅੰਦੋਲਨ ਦੇ ਸ਼ਹੀਦਾਂ ਨੂੰ ਇਨਸਾਫ਼ ਦਿਵਾਉਣਾ ਹੈ , ਅਬਾਦਕਾਰਾਂ ਨੂੰ ਪੱਕੇ ਮਾਲਕੀ ਹੱਕ ਦਿਵਾਉਣੇ ਹਨ, ਕਿਸਾਨਾਂ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕਰਨਾ ਹੈ , ਡਾ ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਫਸਲਾਂ ਦੇ ਭਾਅ ਲੈਣੇ ਹਨ, ਸਾਰੀਆਂ ਫਸਲਾਂ ਤੇ ਸਰਕਾਰੀ ਖਰੀਦ ਦਾ ਕਨੂੰਨ ਬਣਾਉਣਾ ਹੈ , ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਤੇ ਹੋਏ ਪਰਚੇ‌ ਰੱਦ ਕਰਵਾਉਣੇ ਹਨ, ਦਿੱਲੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾ ਮਜ਼ਦੂਰਾ ਦੇ ਮੁਆਵਜ਼ੇ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿਵਾਉਣੀ ਹੈ , ਲਖੀਮਪੁਰ ਖੀਰੀ ਮਾਮਲੇ ਤੇ ਇਨਸਾਫ਼ ਲੈਣਾ ਹੈ ਤਾਂ ਹਰ ਹਾਲਤ ਵਿੱਚ ਸਾਨੂੰ ਦਿੱਲੀ ਮੋਰਚੇ ਦਾ ਆਗਾਜ਼ ਕਰਨਾ ਪਵੇਗਾ ।

ਇਸ ਮੋਕੇ ਤੇ ਹੋਰਨਾ ਤੋਂ ਇਲਾਵਾ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ,ਸੂਬਾ ਆਗੂ ਸਲਵਿੰਦਰ ਸਿੰਘ ਜਾਣੀਆਂ ,ਜਿਲਾ ਪ੍ਰਧਾਨ ਗੁਰਮੇਲ ਸਿੰਘ ਰੇੜਵਾਂ ,ਜਿਲਾ ਸਕੱਤਰ ਜਰਨੈਲ ਸਿੰਘ ਰਾਮੇ ,ਜਿਲਾ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ,ਖਜਾਨਚੀ ਲਵਪ੍ਰੀਤ ਸਿੰਘ ਕੋਟਲੀ ਗਾਜਰਾਂ ,ਕਸ਼ਮੀਰ ਸਿੰਘ ਸਿੰਦੜ,ਸੁਖਜਿੰਦਰ ਸਿੰਘ ਹੇਰਾ,ਹਰਦੀਪ ਸਿੰਘ ਹੇਰਾ,ਨਸ਼ੱਤਰ ਸਿੰਗ ਕੁਹਾੜਾਂ ਅਤੇ ਹੋਰ ਵੀ ਵੱਡੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਹਾਜ਼ਰ ਸਨ।