13 ਫਰਵਰੀ ਦੇ ਦਿੱਲੀ ਅੰਦੋਲਨ ਦੀ ਤਿਆਰੀ ਦੇ ਚਲਦੇ 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਦੇ ਫ਼ੋਰਮ ਦੀ ਦਿੱਲੀ ਵਿਖੇ ਮਹੱਤਵਪੂਰਨ ਮੀਟਿੰਗ —

ਖ਼ਬਰ ਸ਼ੇਅਰ ਕਰੋ
035609
Total views : 131856

ਵੱਖ ਵੱਖ ਰਾਜਾਂ ਤੋਂ 76 ਜਥੇਬੰਦੀਆਂ ਦੀ ਹੋਈ ਸ਼ਮੂਲੀਅਤ

ਚੰਡੀਗੜ੍ਹ,  21 ਜਨਵਰੀ — 18 ਉੱਤਰ ਭਾਰਤੀ ਕਿਸਾਨ ਮਜਦੂਰ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੀਤੇ ਜਾਣ ਵਾਲੇ ਦਿੱਲੀ ਅੰਦੋਲਨ ਦੇ ਐਲਾਨ ਨੂੰ ਲੈ ਕੇ ਉੱਤਰ ਭਾਰਤੀ ਜਥੇਬੰਦੀਆਂ ਦੇ ਫ਼ੋਰਮ ਵੱਲੋਂ 13 ਫਰਵਰੀ ਦੇ ਦਿੱਲੀ ਕੂਚ ਲਈ ਤਿਆਰੀਆਂ ਜੋਰਾਂ ਤੇ ਹਨ। ਇਸਦੇ ਚਲਦੇ ਫ਼ੋਰਮ ਵੱਲੋਂ ਅੱਜ ਦਿੱਲੀ ਵਿਚ ਵੱਖ ਵੱਖ ਰਾਜਾਂ ਦੀਆਂ ਕਿਸਾਨ ਮਜਦੂਰ ਜਥੇਬੰਦੀਆਂ ਦੇ ਆਗੂਆਂ ਦੀ ਸਾਂਝੀ ਮੀਟਿੰਗ ਹੋਈ। ਇਸ ਮੌਕੇ ਆਗੂਆਂ ਦੱਸਿਆ ਕਿ ਹੁਣ ਪੰਜਾਬ ਤੋਂ 10, ਹਰਿਆਣਾ ਤੋਂ 6 , ਉੱਤਰ ਪ੍ਰਦੇਸ਼ ਤੋਂ 5, ਰਾਜਿਸਥਾਨ ਤੋਂ 3, ਪੋਂਡਿਚਿਰੀ ਤੋਂ 5, ਬਿਹਾਰ ਤੋਂ 5, ਤਾਮਿਲਨਾਡੂ ਤੋਂ 22 , ਕੇਰਲ ਤੋਂ 17, ਹਿਮਾਚਲ ਪ੍ਰਦੇਸ਼ ਤੋਂ 3 ਜਥੇਬੰਦੀਆਂ ਦੀ ਫ਼ੋਰਮ ਵਿੱਚ ਸ਼ਮੂਲੀਅਤ ਤੋਂ ਬਾਅਦ ਜਥੇਬੰਦੀਆਂ ਦੀ ਕੁਲ ਗਿਣਤੀ 76 ਹੋ ਗਈ ਹੈ ਅਤੇ ਲਗਾਤਾਰ ਪੂਰੇ ਦੇਸ਼ ਵਿੱਚੋਂ ਜਥੇਬੰਦੀਆਂ ਦੁਆਰਾ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਫ਼ੋਰਮ ਦੇ ਆਗੂਆਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਓਹਨਾ ਕਿਹਾ ਕਿ ਸਾਰੀਆਂ ਜਥੇਬੰਦੀਆਂ ਤਹਿ ਕੀਤੀਆਂ ਗਈਆਂ ਮੰਗਾਂ ਤੇ ਸਹਿਮਤ ਹਨ ਅਤੇ ਸਭ ਦੀ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ ਬਣਾਇਆ ਜਾਵੇ ਅਤੇ ਫ਼ਸਲਾਂ ਦੇ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਸ਼ਿਫਾਰਸ਼ ਅਨੁਸਾਰ ਸੀ 2 +50% ਨਾਲ ਦਿੱਤੇ ਜਾਣ, ਕਿਸਾਨ ਅਤੇ ਖੇਤ ਮਜ਼ਦੂਰ ਦੀ ਕਰਜ਼ਾ ਮੁਕਤੀ ਕੀਤੀ, 58 ਸਾਲ ਦੀ ਉਮਰ ਤੋਂ ਵੱਧ ਦੇ ਕਿਸਾਨ ਅਤੇ ਖੇਤ ਮਜ਼ਦੂਰ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ, ਸੋਧਾਂ ਰੱਦ ਕਰਕੇ ਜਮੀਨ ਐਕਵਾਇਰ ਕਰਨ ਸਬੰਧੀ ਕਾਨੂੰਨ ਨੂੰ 2013 ਦੇ ਸਰੂਪ ਵਿੱਚ ਬਹਾਲ ਕੀਤਾ ਜਾਵੇ, ਭਾਰਤ ਵਿਸ਼ਵ ਵਪਾਰ ਸੰਸਥਾ ਵਿੱਚੋ ਬਾਹਰ ਆਵੇ, ਲਖੀਮਪੁਰ ਖੀਰੀ ਦੇ ਕਤਲ ਕਾਂਡ ਕੇਸ ਵਿੱਚ ਦੋਸ਼ੀਆਂ ਵਿਰੁੱਧ ਕਾਰਵਾਈ ਕਰ ਇਨਸਾਫ ਕੀਤਾ ਜਾਵੇ, ਬਿਜਲੀ ਸੋਧ ਬਿੱਲ 2020 ਨੂੰ ਪੂਰੇ ਤਰੀਕੇ ਨਾਲ ਰੱਦ ਕੀਤਾ ਜਾਵੇ, ਕਿਸਾਨੀ ਸੈਕਟਰ ਨੂੰ ਪ੍ਰਦੂਸ਼ਣ ਕਨੂੰਨ ਵਿੱਚੋ ਬਾਹਰ ਕਢਿਆ ਜਾਵੇ, ਫ਼ਸਲੀ ਬੀਮਾ ਯੋਜਨਾ ਲਾਗੂ ਕਰਵਾਉਣ ਆਦਿ ਮੰਗਾਂ ਨੂੰ ਪੂਰਾ ਕਰਵਾਉਣ ਲਈ ਵੱਡੇ ਸੰਘਰਸ਼ਾਂ ਦੇ ਪਿੜ ਮੱਲਣੇ ਚਾਹੀਦੇ ਹਨ।

ਇਸ ਮੌਕੇ ਸਰਵਣ ਸਿੰਘ ਪੰਧੇਰ, ਜਸਵਿੰਦਰ ਸਿੰਘ ਲੌਂਗੋਵਾਲ, ਰਾਜਵਿੰਦਰ ਸਿੰਘ ਰਾਜੂ, ਬਦਲਦੇਵ ਸਿੰਘ ਜੀਰਾ, ਓਂਕਾਰ ਸਿੰਘ ਭੰਗਾਲਾ, ਅਮਰਜੀਤ ਸਿੰਘ ਮੋਹੜੀ , ਗੁਰਧਿਆਨ ਸਿੰਘ ਭਟੇੜੀ, ਗੁਰਮਨੀਤ ਸਿੰਘ ਮਾਂਗਟ, ਦੇਸ ਰਾਜ ਮੋਦਗਿਲ ਹਾਜ਼ਿਰ ਰਹੇ।