Total views : 131857
ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅਚਲੇਸ਼ਵਰ ਧਾਮ ਵਿਖੇ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਲਿਆ ਆਸ਼ੀਰਵਾਦ
ਬਟਾਲਾ, 22 ਜਨਵਰੀ — ਸ੍ਰੀ ਅੱਚਲੇਸ਼ਵਰ ਧਾਮ, ਸ੍ਰੀ ਅੱਚਲ ਸਾਹਿਬ ਵਿਖੇ ਮਰਯਾਦਾ ਪਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ਼ਮੂਲੀਅਤ ਕਰਕੇ ਆਸ਼ੀਰਵਾਦ ਲਿਆ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਦੇਸ਼ ਭਰ ਵਿੱਚ ਵੱਖ-ਵੱਖ ਥਾਵਾਂ ਤੇ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਕਰਵਾਏ ਗਏ, ਉਸਦੇ ਨਾਲ ਨਾਲ ਬਟਾਲਾ ਸ਼ਹਿਰ ਸਮੇਤ ਜ਼ਿਲ੍ਹੇ ਅੰਦਰ ਵੱਖ-ਵੱਖ ਸਥਾਨਾਂ ਤੇ ਲੋਕਾਂ ਵਲੋਂ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਮ ਕਰਵਾਏ ਗਏ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਭਗਵਾਨ ਸ੍ਰੀ ਰਾਮ ਜੀ ਨੇ ਲੋਕਾਂ ਨੂੰ ਆਪਸੀ ਪਿਆਰ, ਭਾਈਚਾਰਕ ਸਾਂਝੀਵਾਲਤਾ, ਸ਼ਾਂਤੀ ਤੇ ਆਪਸ ਵਿੱਚ ਮਿਲਜੁਲ ਕੇ ਰਹਿਣ ਦਾ ਸੰਦੇਸ਼ ਦਿੱਤਾ। ਉਨਾਂ ਕਿਹਾ ਕਿ ਭਗਵਾਨ ਸ੍ਰੀ ਰਾਮ ਦੀਆਂ ਸਿੱਖਿਆਵਾਂ ਹਮੇਸਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉਨਾਂ ਸਮੂਹ ਦੇਸ਼ ਵਾਸੀਆਂ ਨੂੰ ਭਗਵਾਨ ਸ੍ਰੀ ਰਾਮ ਜੀ ਦੀ ਪ੍ਰਾਣ ਪ੍ਰਤਿਸ਼ਠਾ ਸਮਾਗਾਮ ਦੀ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਆਪਸੀ ਪਿਆਰ, ਏਕਤਾ ਤੇ ਸਾਂਝੀਵਾਲਤਾ ਨਾਲ ਰਹਿ ਕੇ ਸੂਬੇ ਅਤੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।