ਯੋਗਤਾ ਮਿਤੀ 1.1.2024 ਦੇ ਆਧਾਰ ‘ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਮੁਕੰਮਲ

ਖ਼ਬਰ ਸ਼ੇਅਰ ਕਰੋ
035612
Total views : 131859

ਜ਼ਿਲ੍ਹਾ ਚੋਣ ਅਧਿਕਾਰੀ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਦੀਆਂ ਲਿਸਟਾਂ ਸਾਂਝੀਆਂ ਕੀਤੀਆਂ

ਗੁਰਦਾਸਪੁਰ, 22 ਜਨਵਰੀ – – ਮਾਣਯੋਗ ਭਾਰਤ ਚੋਣ ਕਮਿਸਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2024 ਦੇ ਅਧਾਰ ‘ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸਨਾਂ ਅੱਜ ਮਿਤੀ 22-1-2024 ਨੂੰ ਕਰਵਾਈ ਜਾ ਰਹੀ ਹੈ ਅਤੇ ਨਾਗਰਿਕਾਂ ਦੀ ਜਾਣਕਾਰੀ ਲਈ ਅੰਤਿਮ ਪ੍ਰਕਾਸਨਾਂ ਦੀ ਰਿਪੋਰਟ (ਫਾਰਮ ਨੰ:16) ਦਾ ਚਸਪਾ ਸਮੂਹ ਈ.ਆਰ.ਓ., ਏ.ਈ.ਆਰ.ਓ. ਦਫਤਰਾਂ ਦੇ ਨੋਟਿਸ ਬੋਰਡਾਂ ਤੇ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਨਵੀਂ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੁੱਲ ਵੋਟਾਂ 1279049 ਵੋਟਾਂ ਰਜਿਸਟਰਡ ਕੀਤੀਆਂ ਗਈਆਂ ਹਨ ਜਿਨ੍ਹਾਂ ਵਿੱਚ 676456 ਵੋਟਰ ਮਰਦ ਅਤੇ 602563 ਮਹਿਲਾ ਵੋਟਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 30 ਵੋਟਰ ਤੀਸਰੇ ਲਿੰਗ ਵਜੋਂ ਰਜਿਸਟਰਡ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਦੀ ਗਿਣਤੀ 37989 ਹੈ। ਜ਼ਿਲ੍ਹੇ ਦੇ ਕੁੱਲ 10 ਵਿਧਾਨ ਸਭਾ ਹਲਕਿਆਂ ਵਿੱਚ 1553 ਪੋਲਿੰਗ ਸਟੇਸ਼ਨ ਬਣਾਏ ਗਏ ਹਨ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਜ ਵੱਖ-ਵੱਖ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੀ ਅੰਤਿਮ ਪ੍ਰਕਾਸਨਾਂ ਵਾਲੀ ਵੋਟਰ ਸੂਚੀਆਂ ਸਮੇਤ ਸੀ.ਡੀ. ਸਾਂਝੀਆਂ ਕੀਤੀਆਂ। ਉਨ੍ਹਾਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਕਿਹਾ ਕਿ ਉਹ ਵੋਟਰ ਸੂਚੀ ਦੇ ਵੇਰਵੇ (ਪੋਲਿੰਗ ਸਟੇਸਨ ਦਾ ਨਾਮ, ਪਿੰਡ ਦਾ ਨਾਮ, ਸੈਕਸ਼ਨ ਆਦਿ) ਚੈੱਕ ਕਰ ਲੈਣ। ਇਸ ਤੋਂ ਇਲਾਵਾ ਵੋਟਰ ਸੂਚੀ ਵਿਚ (ਜਿਵੇਂ ਮੌਜੂਦਾ/ਸਾਬਕਾ ਐਮ.ਪੀ., ਐਮ.ਐਲ.ਏਜ, ਮੈਂਬਰ ਰਾਜ ਸਭਾ ਆਦਿ) ਦੀਆਂ ਵੋਟਾਂ ਵੀ ਚੈੱਕ ਕਰ ਲੈਣ। ਵੋਟਰ ਸੂਚੀਆਂ ਵਿੱਚ ਜੇਕਰ ਕੋਈ ਤਰੁੱਟੀ/ਖਾਮੀ ਪਾਈ ਜਾਂਦੀ ਹੈ, ਤਾਂ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨਾਲ ਤਾਲਮੇਲ ਕਰਕੇ ਦਰੁੱਸਤੀ ਕਰਵਾ ਲਈ ਜਾਵੇ, ਤਾਂ ਜੋ ਚੋਣਾਂ ਵਿਚ ਵੋਟਰ ਸੂਚੀ ਸਬੰਧੀ ਕੋਈ ਔਂਕੜ ਪੇਸ਼ ਨਾ ਆਵੇ। ਜ਼ਿਲ੍ਹਾ ਚੋਣ ਅਧਿਕਾਰੀ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੂਥ ਪੱਧਰ ‘ਤੇ ਆਪਣੇ ਬੂਥ ਲੇਵਲ ਏਜੰਟ ਨਿਯੁਕਤ ਕਰਕੇ ਉਨ੍ਹਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਬਿਨ੍ਹਾਂ ਕਿਸੇ ਦੇਰੀ ਭੇਜਣ।

ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ, ਆਮ ਆਦਮੀ ਪਾਰਟੀ ਤੋਂ ਸ੍ਰੀ ਭਾਰਤ ਭੂਸ਼ਨ ਸ਼ਰਮਾਂ, ਭਾਜਪਾ ਤੋਂ ਰਾਜਨ ਗੋਇਲ, ਅਕਾਲੀ ਦਲ ਤੋਂ ਸ. ਜਤਿੰਦਰ ਸਿੰਘ, ਕਾਂਗਰਸ ਤੋਂ ਸ੍ਰੀ ਗੁਰਵਿੰਦਰ ਲਾਲ, ਸੀ.ਪੀ.ਆਈ. (ਐੱਮ) ਤੋਂ ਸ. ਅਮਰਜੀਤ ਸਿੰਘ ਸੈਣੀ, ਭਾਜਪਾ ਤੋਂ ਸ੍ਰੀ ਰਾਕੇਸ਼ ਕਮੁਾਰ ਨਡਾਲਾ ਅਤੇ ਬਹੁਜਨ ਸਮਾਜ ਪਾਰਟੀ ਦੇ ਆਗੂ ਵੀ ਹਾਜ਼ਰ ਸਨ।