Flash News
ਇਤਿਹਾਸਕ ਕਾਨੂੰਨੀ ਮੀਲ ਪੱਥਰ: ਅੰਮ੍ਰਿਤਸਰ ਦੀ ਵਿਸ਼ੇਸ਼ ਲੋਕ ਅਦਾਲਤ ਵਿੱਚ ਇੱਕੋ ਦਿਨ ਵਿੱਚ 6.77 ਕਰੋੜ ਰੁਪਏ ਤੋਂ ਵੱਧ ਦਾ ਨਿਪਟਾਰਾ-
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਬਾਬਾ ਨੌਧ ਸਿੰਘ ਜੀ ਦੀ ਹੋਈ ਮੀਟਿੰਗ, 7 ਦਸੰਬਰ ਦੇ ਚੰਡੀਗੜ੍ਹ ਮੋਰਚੇ ਦੀ ਤਿਆਰੀ-
19 ਤੋਂ 21 ਨਵੰਬਰ ਤੱਕ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਅੰਮ੍ਰਿਤਸਰ, ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਲੱਗੇਗਾ ਪੈਨਸ਼ਨਰ ਸੇਵਾ ਮੇਲਾ-
14 ਨਵੰਬਰ ਤੋਂ 18 ਫ਼ਰਵਰੀ 2027 ਤੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ’ਚ ਹੋਣਗੇ 15 ਵਿਸ਼ੇਸ਼ ਗੁਰਮਤਿ ਸਮਾਗਮ-
ਮੁੱਢਲੀ ਫੋਟੋ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ-
ਡੈਨੀ ਬੰਡਾਲਾ ਨੇ ਵਜਾਇਆ ਚੋਣ ਬਿਗੁਲ, ਜੰਡਿਆਲਾ ਗੁਰੂ ‘ਚ ਖੋਲ੍ਹਿਆ ਕਾਂਗਰਸ ਦਾ ਨਵਾਂ ਦਫ਼ਤਰ-

ਅਧਿਆਪਕ ਟਰੇਨਿੰਗ ਪ੍ਰੋਗਰਾਮ ਵਿੱਚ ਅਧਿਆਪਕ ਲੈ ਰਹੇ ਹਨ ਸਿਖਲਾਈ- ਡਾਈਟ ਪ੍ਰਿੰਸੀਪਲ

ਖ਼ਬਰ ਸ਼ੇਅਰ ਕਰੋ
053187
Total views : 170589

ਬਰਨਾਲਾ, 20 ਜਨਵਰੀ — ਸਿੱਖਿਆ ਵਿਭਾਗ ਅਤੇ ਐਸ.ਸੀ.ਈ.ਆਰ.ਟੀ. ਪੰਜਾਬ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਖੇ ਵੱਖ ਵੱਖ ਵਿਸ਼ਿਆਂ ਨਾਲ ਸੰਬੰਧਿਤ ਅਧਿਆਪਕ ਟਰੇਨਿੰਗ ਪ੍ਰੋਗਰਾਮ ਸਫ਼ਲਤਾ ਪੂਰਵਕ ਚੱਲ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਈਟ ਪ੍ਰਿੰਸੀਪਲ ਸ਼੍ਰੀ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਜੁਮਲਾ ਮਾਲਕਾਨ ਵਿੱਚ ਲੈਕਚਰਾਰ ਸਾਹਿਬਾਨ ਅਤੇ ਸਕੂਲ ਆਫ਼ ਐਮੀਂਨੇਂਸ ਬਰਨਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰਨਾਲਾ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ ਬਰਨਾਲਾ ਵਿਖੇ ਮਾਸਟਰ ਕੇਡਰ ਦਾ ਟਰੇਨਿੰਗ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਹਨਾਂ ਟਰੇਨਿੰਗ ਪ੍ਰੋਗਰਾਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਸ਼ਮਸ਼ੇਰ ਸਿੰਘ ਅਤੇ ਉੱਪ ਜ਼ਿਲਾ ਅਫ਼ਸਰ ਸ੍ਰ ਬਰਜਿੰਦਰਪਾਲ ਸਿੰਘ ਵੱਲੋਂ ਵਿਜਿਟ ਕੀਤਾ ਜਾ ਰਿਹਾ ਹੈ। ਪ੍ਰਿੰਸੀਪਲ ਮੁਨੀਸ਼ ਮੋਹਨ ਸ਼ਰਮਾ ਨੇ ਦੱਸਿਆ ਕਿ ਹਾਇਰ ਸੈਕੰਡਰੀ ਵਰਗ ਦੇ ਅੰਗਰੇਜ਼ੀ, ਇਤਿਹਾਸ ਅਰਥ ਸ਼ਾਸਤਰ, ਗਣਿਤ ਵਿਸ਼ਿਆਂ ਨਾਲ ਸੰਬੰਧਿਤ ਅਤੇ ਹਾਈ ਪੱਧਰ ਦੇ ਸਮਾਜਿਕ ਸਿੱਖਿਆ,ਗਣਿਤ ਅਤੇ ਹਿੰਦੀ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਦੁਆਰਾ ਟਰੇਨਿੰਗ ਪ੍ਰਾਪਤ ਕੀਤੀ ਜਾ ਚੁੱਕੀ ਹੈ। ਉਹਨਾਂ ਕਿਹਾ ਕਿ ਇਹਨਾਂ ਟਰੇਨਿੰਗ ਪ੍ਰੋਗਰਾਮਾਂ ਦਾ ਮੁੱਖ ਮਕਸਦ ਅਧਿਆਪਕਾਂ ਨੂੰ ਆਪਣੇ ਵਿਸ਼ਿਆਂ ਨੂੰ ਕਿਵੇਂ ਰੌਚਕ ਅਤੇ ਸਰਲ ਤਰੀਕੇ ਨਾਲ ਪੜ੍ਹਾਇਆ ਜਾਵੇ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਅਧਿਆਪਕ ਖੁਦ ਵੀ ਆਪਣੇ ਪੜ੍ਹਾਉਣ ਦੇ ਨਵੇਂ ਨਵੇਂ ਤਰੀਕੇ ਪ੍ਰੋਗਰਾਮ ਵਿੱਚ ਸਾਂਝਾ ਕਰਦੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਅਧਿਆਪਕ ਹੀ ਇਹਨਾਂ ਟ੍ਰੇਨਿੰਗ ਪ੍ਰੋਗਰਾਮਾਂ ਦਾ ਹਿੱਸਾ ਬਣਨਗੇ। ਇਹਨਾਂ ਪ੍ਰੋਗਰਾਮਾਂ ਵਿੱਚ ਲੈਕਚਰਾਰ ਕਾਡਰ ਲਈ ਲੈਕਚਰਾਰ ਪਰਮਿੰਦਰ ਸਿੰਘ ਅਤੇ ਅਧਿਆਪਕ ਕਾਡਰ ਲਈ ਕਮਲਦੀਪ ਵੱਲੋਂ ਕੋਆਰਡੀਨੇਟਰ ਦੀ ਭੂਮਿਕਾ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ। ਉਹਨਾਂ ਬੇਹਤਰ ਪ੍ਰਬੰਧਾਂ ਲਈ ਪ੍ਰਿੰਸੀਪਲ ਹਰੀਸ਼ ਬਾਂਸਲ, ਪ੍ਰਿੰਸੀਪਲ ਵਿਨਸੀ ਜਿੰਦਲ, ਹੈਡ ਮਿਸਟਰੈਸ ਮੈਡਮ ਸੋਨੀਆ, ਸੀਐਚਟੀ ਗਿਆਨ ਕੌਰ ਅਤੇ ਰਿਸੋਰਸ ਪਰਸਨਜ ਦਾ ਧੰਨਵਾਦ ਕੀਤਾ।