Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਯੋਗਤਾ ਮਿਤੀ 01 ਜਨਵਰੀ, 2024 ਦੇ ਆਧਾਰ `ਤੇ ਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ

ਖ਼ਬਰ ਸ਼ੇਅਰ ਕਰੋ
048784
Total views : 163264

ਨਵੀਂ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੀਤੇ ਗਏ ਕੁੱਲ 7,90,522 ਵੋਟਰ ਰਜਿਸਟਰਡ
ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਫੋਟੋ ਵੋਟਰ ਸੂਚੀਆਂ ਕੀਤੀਆਂ ਸਾਂਝੀਆਂ
ਤਰਨ ਤਾਰਨ, 22 ਜਨਵਰੀ -( ਡਾ. ਦਵਿੰਦਰ ਸਿੰਘ)- ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01 ਜਨਵਰੀ 2024 ਦੇ ਅਧਾਰ `ਤੇ ਤਿਆਰ ਹੋਈ ਫਾਈਨਲ ਫੋਟੋ ਵੋਟਰ ਸੂਚੀ ਅਤੇ ਸਰਵਿਸ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਅੱਜ ਮੁਕੰਮਲ ਹੋ ਗਈ ਹੈ ਅਤੇ ਸਮੂਹ ਈ. ਆਰ. ਓ. ਦੇ ਦਫਤਰਾਂ ਵਿੱਚ ਆਮ ਨਾਗਰਿਕਾਂ ਦੀ ਜਾਣਕਾਰੀ ਅਤੇ ਵਾਚਣ ਲਈ ਉਪਲੱਬਧ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਦੱਸਿਆ ਕਿ ਨਵੀਂ ਵੋਟਰ ਸੂਚੀ ਅਨੁਸਾਰ ਜ਼ਿਲ੍ਹਾ ਤਰਨ ਤਾਰਨ ਵਿੱਚ ਕੁੱਲ 7,90,522 ਵੋਟਰ ਰਜਿਸਟਰਡ ਕੀਤੇ ਗਏ ਹਨ, ਜਿੰਨ੍ਹਾਂ ਵਿੱਚ 4,15,673 ਮਰਦ ਵੋਟਰ ਅਤੇ 3,74,818 ਮਹਿਲਾ ਵੋਟਰ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 31 ਵੋਟਰ ਤੀਸਰੇ ਲਿੰਗ ਵਜੋਂ ਰਜਿਸਟਰਡ ਕੀਤੇ ਗਏ ਹਨ ਅਤੇ 6239 ਦਿਵਿਆਂਗ ਵੋਟਰ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 18 ਤੋਂ 19 ਸਾਲ ਦੇ ਨੌਜਵਾਨ ਵੋਟਰਾਂ ਦੀ ਗਿਣਤੀ 15,794 ਹੈ। ਜ਼ਿਲ੍ਹੇ ਦੇ ਕੁੱਲ 04 ਵਿਧਾਨ ਸਭਾ ਹਲਕਿਆਂ ਵਿੱਚ 904 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਜ਼ਿਲ੍ਹਾ ਚੋਣ ਅਫ਼ਸਰ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਵੱਖ-ਵੱਖ ਮਾਨਤਾ ਪ੍ਰਾਪਤ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਜ਼ਿਲ੍ਹੇ ਦੇ ਸਮੂਹ ਚੋਣ ਹਲਕਿਆਂ ਦੀ ਅੰਤਿਮ ਪ੍ਰਕਾਸ਼ਨਾਂ ਵਾਲੀ ਵੋਟਰ ਸੂਚੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਸ਼ੁਸ਼ੀਲ ਕੁਮਾਰ, ਚੋਣ ਕਾਨੂੰਨਗੋ ਸ੍ਰੀ ਦਿਲਬਾਗ਼ ਸਿੰਘ ਤੇ ਸੁਖਕੰਵਰਪਾਲ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ ਤੋਂ ਲਖਵਿੰਦਰ ਸਿੰਘ, ਐੱਨ. ਸੀ. ਪੀ. ਤੋਂ ਸੁਖਵਿੰਦਰ ਕੌਰ, ਅਕਾਲੀ ਦਲ ਤੋਂ ਗੁਰਸੇਵਕ ਸਿੰਘ ਹਾਜ਼ਰ ਸਨ।
ਉਨ੍ਹਾਂ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਕਿਹਾ ਕਿ ਉਹ ਵੋਟਰ ਸੂਚੀ ਦੇ ਵੇਰਵੇ (ਪੋਲਿੰਗ ਸਟੇਸਨ ਦਾ ਨਾਮ, ਪਿੰਡ ਦਾ ਨਾਮ, ਸੈਕਸ਼ਨ ਆਦਿ) ਚੈੱਕ ਕਰ ਲੈਣ। ਇਸ ਤੋਂ ਇਲਾਵਾ ਵੋਟਰ ਸੂਚੀ ਵਿੱਚ (ਜਿਵੇਂ ਮੌਜੂਦਾ/ਸਾਬਕਾ ਐਮ. ਪੀ., ਐੱਮ. ਐੱਲ. ਏਜ਼, ਮੈਂਬਰ ਰਾਜ ਸਭਾ ਆਦਿ) ਦੀਆਂ ਵੋਟਾਂ ਵੀ ਚੈੱਕ ਕਰ ਲੈਣ। ਵੋਟਰ ਸੂਚੀਆਂ ਵਿੱਚ ਜੇਕਰ ਕੋਈ ਤਰੁੱਟੀ/ਖਾਮੀ ਪਾਈ ਜਾਂਦੀ ਹੈ, ਤਾਂ ਸਬੰਧਤ ਚੋਣਕਾਰ ਰਜਿਸਟ੍ਰੇਸਨ ਅਫਸਰਾਂ ਨਾਲ ਤਾਲਮੇਲ ਕਰਕੇ ਦਰੁੱਸਤੀ ਕਰਵਾ ਲਈ ਜਾਵੇ, ਤਾਂ ਜੋ ਚੋਣਾਂ ਵਿੱਚ ਵੋਟਰ ਸੂਚੀ ਸਬੰਧੀ ਕੋਈ ਔਕੜ ਪੇਸ਼ ਨਾ ਆਵੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੂਥ ਪੱਧਰ `ਤੇ ਆਪਣੇ ਬੂਥ ਲੇਵਲ ਏਜੰਟ ਨਿਯੁਕਤ ਕਰਕੇ ਉਨ੍ਹਾਂ ਦੀ ਸੂਚੀ ਜ਼ਿਲ੍ਹਾ ਚੋਣ ਦਫ਼ਤਰ ਵਿਖੇ ਬਿਨ੍ਹਾਂ ਕਿਸੇ ਦੇਰੀ ਭੇਜਣ।
————