Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਜਿਲ੍ਹੇ ਦੇ ਹਰੇਕ ਲੋੜਵੰਦ ਦਿਵਿਆਂਗ ਨੂੰ ਦਿੱਤੇ ਜਾਣਗੇ ਸਹਾਇਕ ਉਪਕਰਣ – ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
052025
Total views : 169007

211 ਦਿਵਿਆਂਗ ਵਿਅਕਤੀਆਂ ਨੂੰ ਕੀਤੀ 50 ਲੱਖ ਦੇ ਸਹਾਇਕ ਉਪਕਰਣਾਂ ਦੀ ਵੰਡ
ਅੰਮ੍ਰਿਤਸਰ, 22 ਜਨਵਰੀ -( ਡਾ. ਮਨਜੀਤ ਸਿੰਘ )- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ ਅੱਜ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ 115 ਬੈਟਰੀ ਵਾਲੇ ਟਰਾਈਸਾਈਕਲ, 21 ਵੀਲ੍ਹ ਚੇਅਰ ਅਤੇ ਹੋਰ ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਹਿਬ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਲੋੜਵੰਦਾਂ ਨੂੰ ਸਹਾਇਕ ਉਪਕਰਣ ਦੇਣ ਲਈ ਪਹਿਲਾਂ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ ਅਤੇ ਅੱਜ 357 ਉਪਰਕਣ 211 ਦਿਵਿਆਂਗ ਵਿਅਕਤੀਆਂ ਨੂੰ ਵੰਡੇ ਗਏ ਹਨ।
ਸ੍ਰੀ ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਕੱਲ 23 ਜਨਵਰੀ ਨੂੰ ਅਲੀਮਕੋ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਅਤੇ ਰਮਦਾਸ ਵਿਖੇ, 24 ਜਨਵਰੀ ਨੂੰ ਜੰਡਿਆਲਾ ਅਤੇ ਬਾਬਾ ਬਕਾਲਾ ਵਿਖੇ ਕੈਂਪ ਲਗਾ ਕੇ ਇਹ ਸਹਾਇਕ ਉਪਕਰਣ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣਗੇ।
ਇਸ ਕੈਂਪ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਧਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ : ਦਿਵਿਆਂਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਵੰਡਣ ਦੀਆਂ ਤਸਵੀਰਾਂ
==—