




Total views : 161406






Total views : 161406ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ ਵਿਸ਼ੇਸ਼ ਤੌਰ ਤੇ ਹੋਏ ਸ਼ਾਮਲ —
ਜੰਡਿਆਲਾ ਗੁਰੂ , 22 ਜਨਵਰੀ -( ਸਿਕੰਦਰ ਮਾਨ)- ਜੰਡਿਆਲਾ ਗੁਰੂ ਦੇ ਸ਼੍ਰੀ ਰਘੂਨਾਥ ਡਾਲੀਆਣਾ ਮੰਦਿਰ ਵਿਖੇ ਰਾਮ ਨੌਮੀ ਉਤਸਵ ਕਮੇਟੀ ਜੰਡਿਆਲਾ ਗੁਰੂ ਅਤੇ ਮਾਂ ਚਿੰਤਪੁਰਨੀ ਧਾਮ ਲੰਗਰ ਕਮੇਟੀ ਜੰਡਿਆਲਾ ਗੁਰੂ ਨ ਅਯੋਧਿਆ ਵਿੱਚ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮ ਦੀ ਲੋਕਾਂ ਨੂੰ ਵਧਾਈ ਦਿੰਦਿਆਂ ਪ੍ਰਭੂ ਸ੍ਰੀ ਰਾਮ ਚੰਦਰ ਜੀ ਦੇ ਚਰਨਾਂ ਵਿੱਚ ਕਾਮਨਾ ਕੀਤੀ ਕਿ ਉਹ ਆਪਣੀ ਮੇਹਰ ਸਭਨਾਂ ਤੇ ਬਣਾਈ ਰੱਖਣ ਅਤੇ ਸਾਰਿਆ ’ਚ ਆਪਸੀ ਭਾਈਚਾਰਕ ਸਾਂਝ, ਇਸੇ ਤਰਾਂ ਬਣੀ ਰਹੇ।
ਇਸ ਮੌਕੇ ਸ਼ਹਿਰ ਵਿੱਚ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ ਅਤੇ ਧਾਰਮਿਕ ਸਮਾਗਮ ਕਰਵਾਏ ਗਏ, ਜਿਸ ਵਿੱਚ ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ੳ ਦੇ ਧਰਮ ਪਤਨੀ ਸ਼੍ਰੀਮਤੀ ਸੁਹਿੰਦਰ ਕੌਰ, ਨਰੇਸ਼ ਪਾਠਕ ਮੈਂਬਰ ਸਰਵਿਸ ਸਿਲੈਕਸ਼ਨ ਬੋਰਡ ਪੰਜਾਬ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ, ਸਤਿੰਦਰ ਸਿੰਘ, ਦਿਨੇਸ਼ ਬਜਾਜ, ਰੌਕੀ ਜੈਨ ਅਤੇ ਸ਼ਹਿਰ ਵਾਸੀਆ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਇਸ ਮੌਕੇ ਸ਼ਾਮਲ ਆਗੂਆਂ ਨੇ ਕਿਹਾ ਕਿ ਸ੍ਰੀ ਰਾਮ ਮੰਦਰ ਪ੍ਰਾਣ-ਪ੍ਰਤਿਸ਼ਠਾ ਸਮਾਗਮਾਂ ਪ੍ਰਤੀ ਲੋਕਾਂ ਵਿੱਚ ਬਹੁਤ ਖੁਸ਼ੀ ਪਾਈ ਜਾ ਰਹੀ ਹੈ ਅਤੇ ਉਹ ਅਰਦਾਸ ਕਰਦੇ ਹਨ ਕਿ ਲੋਕ ਇਸੇ ਤਰਾਂ ਆਪਸ ਵਿੱਚ ਪਿਆਰ-ਸ਼ਾਂਤੀ ਤੇ ਭਾਈਚਾਰਕ ਸਾਂਝ ਨਾਲ ਜੀਵਨ ਬਤੀਤ ਕਰਨ।







