Flash News
ਅੰਮ੍ਰਿਤਸਰ ਪੁਲਿਸ ਵਲੋਂ 3 ਵੱਡੇ ਹੁਕਮ ਲਾਗੂ, ਉਲੰਘਣਾ ਕਰਨ ਵਾਲਿਆਂ ‘ਤੇ ਹੋਵੇਗੀ ਸਖ਼ਤ ਕਾਰਵਾਈ-
ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਸੰਬੰਧੀ ‘ਸਿੱਖ ਸੁਸਾਇਟੀ ਆਫ ਮਨੀਟੋਬਾ’ ਵੱਲੋਂ ਸਜਾਏ ਗਏ ਨਗਰ ਕੀਰਤਨ ਦੀਆਂ ਤਸਵੀਰਾਂ-
ਈ-ਰੋਲ ਅਬਜ਼ਰਵਰ ਵੱਲੋਂ SIR-2026 ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਸਬੰਧੀ ਸਮੀਖਿਆ ਮੀਟਿੰਗ ਅਤੇ ਪੋਲਿੰਗ ਬੂਥਾਂ ਦਾ ਨਿਰੀਖਣ-
ਧਾਲੀਵਾਲ ਨੇ 1.15 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਲਿੰਕ ਸੜਕਾਂ ਦੇ ਰੱਖੇ ਨੀਂਹ ਪੱਥਰ-
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-

ਫਾਜ਼ਿਲਕਾ ਸ਼ਹਿਰ ਵਿਚੋਂ ਬੀਤੇ 2 ਦਿਨਾਂ ਦੌਰਾਨ 135 ਬੇਸਹਾਰਾ ਗਊਵੰਸ਼ ਨੂੰ ਭੇਜਿਆ ਗਿਆ ਸਰਕਾਰੀ ਗਊਸ਼ਾਲਾ –ਡਿਪਟੀ ਕਮਿਸ਼ਨਰ

ਖ਼ਬਰ ਸ਼ੇਅਰ ਕਰੋ
052023
Total views : 169005

ਫਾਜਿ਼ਲਕਾ 23 ਜਨਵਰੀ — ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਫਾਜ਼ਿਲਕਾ ਸ਼ਹਿਰ ਵਿਚੋਂ ਬੇਸਹਾਰਾ ਗਊਵੰਸ਼ ਨੂੰ ਗਊਸਾ਼ਲਾ ਭੇਜਣ ਦੀ ਮੁਹਿੰਮ ਤਹਿਤ 2 ਬੀਤੇ ਦਿਨਾਂ ਦੌਰਾਨ ਤੱਕ 135 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਉ਼ਸ਼ਾਲਾ ਸਲੇਮਸ਼ਾਹ ਵਿਚ ਭੇਜਿਆ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ।

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅਤੇ ਬੇਸਹਾਰਾ ਗਊਵੰਸ਼ ਦੀ ਸਹੀ ਸੰਭਾਲ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਇਹ ਉਪਰਾਲਾ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਲੋਟ ਰੋਡ ਨੇੜੇ ਦਾਣਾ ਮੰਡੀ ਗੇਟ ਤੇ ਸਬਜੀ ਮੰਡੀ ਵਿੱਚੋਂ ਬੀਤੇ ਦਿਨ ਸ਼ੁੱਕਰਵਾਰ ਨੂੰ 75 ਬੇਸਹਾਰਾ ਗਊਵੰਸ਼ ਨੂੰ ਸਰਕਾਰੀ ਗਊਸ਼ਾਲਾ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਸੜਕਾਂ ਦੇ ਘੁੰਮਦੇ ਇਹ ਆਵਾਰਾ ਤੇ ਬੇਸਹਾਰਾ ਗਊਵੰਸ਼ ਨੂੰ ਫੜ੍ਹ ਕੇ ਸਰਕਾਰੀ ਗਊਸ਼ਾਲਾ ਵਿੱਚ ਭੇਜਣ ਨਾਲ ਜਿੱਥੇ ਇਨ੍ਹਾਂ ਗਊਵੰਸ਼ਾਂ ਨੂੰ ਰਹਿਣ ਬਸੇਰਾ ਮਿਲੇਗਾ ਉੱਥੇ ਇਨ੍ਹਾਂ ਸੜਕਾਂ ਤੇ ਘੁੰਮਣ ਵਾਲੇ ਪਸ਼ੂਆਂ ਤੋਂ ਹੋਣ ਵਾਲੀਆਂ ਸੜਕੀ ਦੁਰਘਟਨਾਵਾਂ ਨੂੰ ਵੀ ਠੱਲ੍ਹ ਪਵੇਗੀ। ਉਨ੍ਹਾਂ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਾਲਤੂ ਗਊਵੰਸ਼ ਨੂੰ ਬੇਸਹਾਰਾ ਨਾ ਛੱਡਣ ਅਤੇ ਇਸ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ।