Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕਰਨਾ ਮੁੱਖ ਟੀਚਾ – ਵਿਧਾਇਕ ਬੱਗਾ

ਖ਼ਬਰ ਸ਼ੇਅਰ ਕਰੋ
051750
Total views : 168632

ਵਿਧਾਇਕ ਮਦਨ ਲਾਲ ਬੱਗਾ ਦੀ ਅਗਵਾਈ ‘ਚ ਹਲਕਾ ਉੱਤਰੀ ‘ਚ ਵਿਕਾਸ ਕਾਰਜ਼ਾਂ ਦੀ ਲੱਗੀ ਝੜੀ
ਲੁਧਿਆਣਾ, 01 ਜਨਵਰੀ — ਵਿਧਾਇਕ ਮਦਨ ਲਾਲ ਬੱਗਾ ਵਲੋਂ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਨਵੇਂ ਸਾਲ ਦੇ ਤੋਹਫੇ ਵਜੋਂ ਵਿਕਾਸ ਪ੍ਰੋਜੈਕਟਾਂ ਦੀ ਝੜੀ ਲਗਾਈ ਗਈ ਹੈ। ਉਨ੍ਹਾਂ ਅੱਜ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ।

ਵਾਰਡ ਨੰਬਰ 94 (ਪੁਰਾਣਾ 89) ਅਧੀਨ ਭੋਰਾ ਕਲੋਨੀ, ਬੈਕ ਸਾਈਡ ਜੈਕਸਨ ਪੈਟਰੋਲ ਪੰਪ ਦੀਆ ਗਲੀਆ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਆਰ ਐਮ ਸੀ ਤਕਨੀਕ ਨਾਲ ਬਣਨ ਵਾਲੀਆਂ ਗਲੀਆਂ ਦਾ ਉਦਘਾਟਨ ਕਰਦਿਆਂ ਵਿਧਾਇਕ ਬੱਗਾ ਨੇ ਕਿਹਾ ਕਿ ਕਰੀਬ 32 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਨੂੰ ਤੈਆ ਸਮਾਂ ਸੀਮਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।

ਵਿਧਾਇਕ ਬੱਗਾ ਨੇ ਦੱਸਿਆ ਕਿ ਹਲਕਾ ਉੱਤਰੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਹੋਰ ਨਵੇਂ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਇੱਕੋ ਇੱਕ ਮਿਸ਼ਨ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁੱਢਲੀਆਂ ਸਹੂਲਤਾਂ ਦੇ ਨਾਲ ਨਾਲ ਸੂਬੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।

—–