Total views : 131856
ਫ਼ਰੀਦਕੋਟ 23 ਜਨਵਰੀ — ਲੋਕਾਂ ਨੂੰ ਹਰ ਸਮੱਸਿਆ ਤੋਂ ਮੌਕੇ ਤੇ ਹੀ ਵੱਧ ਤੋਂ ਵੱਧ ਨਿਜਾਤ ਦਿਵਾਉਣ ਲਈ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਨਰਭਿੰਦਰ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ।
ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹਨਾਂ ਦੇ ਕਿਸੇ ਵੀ ਸਰਕਾਰੀ ਮਹਿਕਮੇ ਵਿੱਚ ਜੇਕਰ ਕੋਈ ਕੰਮ ਲੰਬਿਤ ਹੈ ਤਾਂ ਉਸਦੀ ਅਰਜੀ ਜਾਂ ਸੰਬੰਧਿਤ ਕੋਈ ਨੰਬਰ ਆਪਣੇ ਨਾਲ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੇ ਲੰਬਿਤ ਕੰਮ ਦਾ ਮੌਕੇ ਤੇ ਨਿਪਟਾਰਾ ਕੀਤਾ ਜਾ ਸਕੇ।
ਉਹਨਾਂ ਪਿੰਡ ਮਚਾਕੀ ਕਲਾਂ ਵਿਖੇ ਲੱਗਣ ਵਾਲੇ ਕੈਂਪ ਵਿੱਚ ਮਹਿਮੂਆਣਾ ਅਤੇ ਮਚਾਕੀ ਖੁਰਦ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਪਹੁੰਚ ਕਰਨ।