Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਵਿਧਾਇਕ ਛੀਨਾ ਦੀ ਅਗਵਾਈ ‘ਚ ਸ਼ਰਧਾਲੂਆਂ ਦਾ ਇੱਥ ਹੋਰ ਜੱਥਾ ਰਵਾਨਾ

ਖ਼ਬਰ ਸ਼ੇਅਰ ਕਰੋ
051749
Total views : 168631

 ਮੁੱਖ ਮੰਤਰੀ ਤੀਰਥ ਯਾਤਰਾ ਸਕੀਮ –

ਸੰਗਤਾਂ ਸ੍ਰੀ ਦਮਦਮਾ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਣਗੀਆਂ ਨਤਮਸਤਕ
ਲੁਧਿਆਣਾ, 01 ਜਨਵਰੀ — ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ, ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਅਧੀਨ ਵਾਰਡ ਨੰਬਰ 43, ਕੋਟ ਮੰਗਲ ਸਿੰਘ ਤੋਂ ਸ਼ਰਧਾਲੂਆਂ ਦਾ ਜੱਥਾ ਸ੍ਰੀ ਅੰਮ੍ਰਿਤਸਰ ਸਾਹਿਬ ਤੇ ਸ੍ਰੀ ਦਮਦਮਾ ਸਾਹਿਬ ਜੀ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਤੀਰਥ ਯਾਤਰਾ ਸਕੀਮ ਦੇ ਤਹਿਤ ਗੁਰੂ ਘਰਾਂ, ਗੁਰੂ ਧਾਮਾਂ ਅਤੇ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।

ਵਿਧਾਇਕ ਛੀਨਾ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਦਮਦਮਾ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਲੈ ਕੇ ਜਾਵੇਗੀ। ਇਸ ਦੌਰਾਨ ਸ਼ਰਧਾਲੂਆਂ ਦਾ ਉਤਸਾਹ ਵੇਖਦਿਆਂ ਹੀ ਬਣਦਾ ਸੀ। ਇਸ ਸਕੀਮ ਦੇ ਨਾਲ ਪੰਜਾਬ ਵਾਸੀਆਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ ਅਤੇ ਵੱਖ-ਵੱਖ ਹਲਕਿਆਂ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੱਸਾਂ ਟਰੇਨਾਂ ਰਾਹੀਂ ਤੀਰਥ ਸਥਾਨਾਂ ਤੇ ਪਹੁੰਚ ਰਹੇ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਇਸ ਸਕੀਮ ਦੇ ਤਹਿਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਰਹੇ ਹਨ ਅਤੇ ਜੇਕਰ ਕਿਸੇ ਨੂੰ ਕੋਈ ਔਕੜ ਆਵੇ ਤਾਂ ਉਹਨਾਂ ਦੇ ਦਫਤਰ ਵਿਖੇ ਵੀ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

——–