ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਵਿਧਾਇਕ ਸ਼ੈਰੀ ਕਲਸੀ

ਖ਼ਬਰ ਸ਼ੇਅਰ ਕਰੋ
035612
Total views : 131859

ਬਟਾਲਾ, 24 ਜਨਵਰੀ — ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਉਦੇਸ਼ ਨੂੰ ਪੂਰਾ ਕਰਨ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ ਪੰਜਾਬ ਭਰ ’ਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕੀਤਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਸਰਕਾਰਾਂ ਵਿਭਾਗ ਵਲੋਂ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਵਾਤਾਵਰਣ ਅਤੇ ਲੋਕ-ਪੱਖੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਖਾਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ ਕਿ ਆਪੋ-ਆਪਣੇ ਖੇਤਰ ਵਿੱਚ ਸੀਵਰੇਜ ਦੀ ਸਾਫ-ਸਫਾਈ, ਪਾਰਕਾਂ ਦੇ ਰੱਖ ਰਖਾਅ, ਸਟਰੀਟ ਲਾਈਟਾਂ ਆਦਿ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਤੋਂ ਇਲਾਵਾ ਰਹਿੰਦ- ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਵਾਇਆ ਜਾਣਾ ਯਕੀਨੀ ਬਣਾਇਆ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਸਾਫ ਸੁਥਰਾ ਰੱਖਣ ਤੇ ਸੁੰਦਰੀਕਰਨ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।
——————————-