Flash News
ਰੱਖੜ ਪੁੰਨਿਆ ਦੇ ਮੇਲੇ ਦੇ ਮੱਦੇਨਜ਼ਰ ਬਾਬਾ ਬਕਾਲਾ ਸਾਹਿਬ ਖੇਤਰ ਦੇ 18 ਸਕੂਲਾਂ ਵਿੱਚ 27 ਤੋਂ 29 ਅਗਸਤ ਤੱਕ ਛੁੱਟੀ-
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-

ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਖ਼ਬਰ ਸ਼ੇਅਰ ਕਰੋ
051838
Total views : 168743

ਅੰਮ੍ਰਿਤਸਰ 24 ਜਨਵਰੀ -(ਡਾ. ਮਨਜੀਤ ਸਿੰਘ)-ਸਾਉਣੀ ਸੀਜਨ 2023 ਦੌਰਾਨ ਜਿਲ੍ਹਾ ਅੰਮ੍ਰਿਤਸਰ ਵਿੱਚ ਪੰਜਾਬ ਰੀਮੋਟ ਸੈਂਸਿੰਗ ਸੈਂਟਰ ਲੁਧਿਆਣਾ ਵੱਲੋਂ ਕੀਤੀ ਰਿਪੋਰਟਿੰਗ ਅਨੁਸਾਰ ਜੀਰੋ ਬਰਨਿੰਗ ਵਾਲੇ ਪਿੰਡਾਂ ਦੀ ਗਿਣਤੀ 280 ਹੈ ਇਹਨਾਂ ਪਿੰਡਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦਾ ਇੱਕ ਵੀ ਮਾਮਲਾ ਸਾਹਮਣੇ ਨਹੀ ਆਇਆ।
ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਪਿੰਡਾ ਦੇ 50 ਕਿਸਾਨ ਜਿੰਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਈ ਸੀ ਨੂੰ ਪ੍ਰਸ਼ੰਸ਼ਾ ਪੱਤਰ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਆਏ ਹੋਏ ਕਿਸਾਨਾਂ ਦੀ ਪ੍ਰਸ਼ੰਸ਼ਾ ਕਰਦਿਆ ਕਿਹਾ ਕਿ ਇਹ ਅਗਾਂਹਵਧੂ ਕਿਸਾਨ ਹੋਰਨਾਂ ਕਿਸਾਨਾਂ ਲਈ ਚਾਨਣ ਮੁਨਾਰਾ ਹਨ। ਉਹਨਾਂ ਕਿਸਾਨਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ ਦੁਆਲੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਿਆ ਜਾਵੇ। ਪਰਾਲੀ ਨੂੰ ਬੇਲਰ ਰਾਂਹੀ ਗੱਟਾਂ ਬਣਾ ਕੇ ਖੇਤ ਤੋਂ ਬਾਹਰ ਕੱਢਿਆ ਜਾਵੇ ਜਾਂ ਖੇਤ ਦੇ ਵਿੱਚ ਵਾਹ ਕੇ ਅਗਲੀ ਫਸਲ ਦੀ ਬਿਜਾਈ ਕੀਤੀ ਜਾਵੇ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਜਤਿੰਦਰ ਸਿੰਘ ਗਿੱਲ, ਐਕਸੀਅਨ ਪ੍ਰਦੂਸ਼ਨ ਕੰਟਰੋਲ ਬੋਰਡ ਸੁਖਦੇਵ ਸਿੰਘ, ਬਲਾਕ ਖੇਤੀਬਾੜੀ ਅਫਸਰ ਰਮਨ ਕੁਮਾਰ, ਕਿਸਾਨ ਜਸਵੰਤ ਸਿੰਘ ਭਲੋਟ, ਬਲਦੇਵ ਸਿੰਘ ਮੱਲੂ ਨੰਗਲ, ਸਿਕੰਦਰ ਸਿੰਘ ਪੰਡੋਰੀ, ਹਰਿੰਦਰ ਸਿੰਘ ਪੂੰਗਾ, ਗੁਰਦੇਵ ਸਿੰਘ ਮੱਧ, ਦੇਸ਼ਪਾਲ ਸਿੰਘ ਤਲਵੰਡੀ ਡੋਗਰਾਂ, ਬਲਵਿੰਦਰ ਸਿੰਘ ਬਹਿੜਵਾਲ, ਬਖਸ਼ਿੰਦਰ ਸਿੰਘ ਕੱਥੂਨੰਗਲ, ਬਲਕਾਰ ਸਿੰਘ ਰਾਜਾਤਾਲ ਅਤੇ ਹੋਰ ਕਿਸਾਨ ਹਾਜਰ ਸਨ।