




Total views : 161400






Total views : 16140026 ਜਨਵਰੀ ਤੱਕ ਚੱਲੇਗੀ ਮੁਹਿੰਮ
ਫਾਜ਼ਿਲਕਾ,1 ਜਨਵਰੀ– ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਪਿੰਡਾ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਾਗਰੂਕਤਾ ਵੈਨ ਰਾਹੀਂ ਸਰਕਾਰ ਦੀਆਂ 17 ਮਹੱਤਵਪੂਰਨ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਤੋਂ ਇਲਾਵਾ ਯਾਤਰਾ ਦੌਰਾਨ ਸੰਭਾਵੀ ਲਾਭਪਾਤਰੀਆਂ ਨੂੰ ਸ਼ਾਮਲ ਕਰਨ ਦੀ ਯੋਜਨਾ ਹੈ। ਵੈਨਾਂ ਵਿਚ ਉਪਲਬਧ ਸਕਰੀਨ, ਪ੍ਰਚਾਰ ਸਮੱਗਰੀ ਅਤੇ ਵੀਡੀਓ ਰਾਹੀਂ 26 ਜਨਵਰੀ 2024 ਤੱਕ ਪਿੰਡਾਂ ਵਿਚ ਜ਼ਮੀਨੀ ਪੱਧਰ ‘ਤੇ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ ਫਾਜ਼ਿਲਕਾ ਵਲੋਂ ਲਗਾਏ ਮੈਡੀਕਲ ਚੈੱਕਅਪ ਕੈਂਪ ਵਿਚ ਬੀ.ਪੀ., ਸ਼ੂਗਰ ਅਤੇ ਖੂਨ ਦੀ ਜਾਂਚ ਕੀਤੀ ਗਈ। ਮੈਡੀਕਲ ਟੀਮ ਵੱਲੋਂ ਗੈਰ ਸੰਚਾਰੀ ਬਿਮਾਰੀਆਂ ਦਾ ਚੈੱਕਅਪ ਕੀਤਾ ਗਿਆ ਅਤੇ ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਜਿਸ ਵਿਚ ਪਿੰਡ ਪਿੰਡ ਕੈਂਪ ਲਗਾ ਕੇ 10681 ਲੋਕਾਂ ਦੀ ਸਿਹਤ ਜਾਂਚ ਕੀਤੀ ਗਈ ਹੈ ।
ਆਯੂਸ਼ਮਾਨ ਭਾਰਤ- ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ 414 ਲਾਭਪਾਤਰੀ ਦੇ ਸਿਹਤ ਬੀਮਾ ਕਾਰਡ ਬਣਾਏ ਗਏ। ਨੈਸ਼ਨਲ ਟੀ.ਬੀ. ਖਾਤਮਾ ਪ੍ਰੋਗਰਾਮ ਤਹਿਤ ਟੀ.ਬੀ. ਦੇ ਸ਼ੱਕੀ ਮਰੀਜ਼ਾਂ ਦੀ ਜਾਂਚ ਕੀਤੀ ਗਈ ਜਿਸ ਵਿੱਚ 259 ਪਿੰਡਾ ਵਿੱਚ ਸੈਸ਼ਨ ਦੌਰਾਨ 10681 ਦੇ ਕਰੀਬ ਲੋਕਾਂ ਦੀ ਸਿਹਤ ਜਾਂਚ ਕੀਤੀ ਗਈ। ਇਸ ਵਿਚ ਟੀਬੀ ਦੇ ਲੱਛਣਾਂ ਦੇ 3892 ਅਤੇ ਸੁਗਰ ਤੇ ਬੀ.ਪੀ. ਦੇ 5418 ਲੋਕਾਂ ਦੇ ਨਾਲ-ਨਾਲ ਹੋਰਨਾਂ ਦੀ ਜਾਂਚ ਕੀਤੀ ਗਈ। ਉਹਨਾਂ ਲੋਕਾਂ ਨੂੰ ਸਰਕਾਰ ਵਲੋ ਚਲ ਰਹੇ ਸਿਹਤ ਕੈਂਪ ਵਿੱਚ ਜਿਆਦਾ ਤੋਂ ਜਿਆਦਾ ਲਾਭ ਲੈਣ ਦੀ ਅਪੀਲ ਕੀਤੀ।







