




Total views : 169545






Total views : 169545ਲੁਧਿਆਣਾ, 25 ਜਨਵਰੀ– ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਲੁਧਿਆਣੇ ਦੇ ਪਿੰਡ ਰਾਮਗੜ੍ਹ ਸਰਦਾਰਾਂ ਦੇ ਅਗਨੀਵੀਰ ਸ਼ਹੀਦ ਅਜੈ ਸਿੰਘ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਵੰਡਾਇਆ। ਉਨਾਂ ਪੰਜਾਬ ਸਰਕਾਰ ਦੇ ਵਾਅਦੇ ਮੁਤਾਬਕ ਸਨਮਾਨ ਰਾਸ਼ੀ ਵੱਜੋਂ 1 ਕਰੋੜ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪਿਆਂ। ਸਕੂਲ ਦਾ ਨਾਮ ਸ਼ਹੀਦ ਦੇ ਨਾਮ ‘ਤੇ ਹੋਵੇਗਾ, ਨਾਲ ਹੀ ਪਿੰਡ ‘ਚ ਸਟੇਡੀਅਮ ਬਣਾਇਆ ਜਾਵੇਗਾ, ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇਗੀ।
ਉਨਾਂ ਕਿਹਾ ਕਿ ਸਾਡੀ ਸਰਕਾਰ ਪੰਜਾਬ ਦੇ ਮਾਣਮੱਤੇ ਸ਼ਹੀਦ ਜਵਾਨਾਂ ਨਾਲ ਕੋਈ ਵਿਤਕਰਾ ਨਹੀਂ ਕਰੇਗੀ। ਉਹਨਾਂ ਦੇ ਪਰਿਵਾਰਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰਾਂ ਦਾ ਨੈਤਿਕ ਫ਼ਰਜ਼ ਹੈ।







