Flash News
ਧਾਲੀਵਾਲ ਵਲੋਂ ਬੀਐਸਐਫ ਤੇ ਸਮਾਜ ਸੇਵੀਆਂ ਦੀ ਸ਼ਮੂਲੀਅਤ ਨਾਲ ਅਜਨਾਲਾ ਸ਼ਹਿਰ ‘ਚ ਸਵੱਛਤਾ ਹੀ ਸੇਵਾ ਮਿਸ਼ਨ ਤਹਿਤ ਮੁਹਿੰਮ ਦਾ ਕੀਤਾ ਆਗਾਜ਼-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੋਈ ਕਮੀਂ ਨਹੀਂ- ਡਿਪਟੀ ਕਮਿਸ਼ਨਰ
ਸ਼ਹੀਦਾਂ ਦੇ ਮਾਰਗ ਦਰਸ਼ਨ ਤੇ ਚੱਲ ਕੇ ਦੇਸ਼ ਦੀ ਏਕਤਾ ਦੀ ਮਜਬੂਤੀ ਤੇ ਮੁੜ ਰੰਗਲੇ ਪੰਜਾਬ ਦੀ ਸਿਰਜਣਾ ਲਈ ਮਾਨ ਸਰਕਾਰ ਦਾ ਇਕੋ ਇਕ ਪ੍ਰਮੁੱਖ ਏਜੰਡਾ- ਕੁਲਦੀਪ ਸਿੰਘ ਧਾਲੀਵਾਲ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਹਲਕਾ ਜੰਡਿਆਲਾ ਗੁਰੂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ-
ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ ਨੇ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਜ਼ਿਲ੍ਹੇ ਦੇ ਸਮੂਹ ਪੱਤਰਕਾਰਾਂ ਨਾਲ ਕੀਤੀ ਮੀਟਿੰਗ-
ਬਿਜਲੀ ਸਪਲਾਈ ਵਿੱਚ ਵੱਡਾ ਸੁਧਾਰ, ਖੇਡਾਂ ਤੇ ਢਾਂਚਾਗਤ ਵਿਕਾਸ ਨੂੰ ਮਿਲੇਗਾ ਬਲ – ਹਰਭਜਨ ਸਿੰਘ ਈ.ਟੀ.ੳ

ਪੇਂਡੂ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 29 ਜਨਵਰੀ ਤੋਂ ਸ਼ੁਰੂ

ਖ਼ਬਰ ਸ਼ੇਅਰ ਕਰੋ
049589
Total views : 164987

ਅੰਮ੍ਰਿਤਸਰ 25 ਜਨਵਰੀ -(ਡਾ. ਮਨਜੀਤ ਸਿੰਘ)-ਜਿਲਾ ਅੰਮ੍ਰਿਤਸਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ 29 ਜਨਵਰੀ ਤੱਕ ਸਵੇਰ 11.00 ਵਜੇ ਤੱਕ ਰਜਿਸ਼ਟਰੇਸ਼ਨ ਕਰਵਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਨੇ ਦਸਿਆ ਕਿ ਖੇਤੀ ਵਿੱਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿਂਤੇ ਨੂੰ ਸਹਾਇਕ ਧੰਦੇ ਵਜੋਂ ਅਪਨੁਣ ਲਈ 2 ਹਫਤੇ ਦੀ ਡੇਅਰੀ ਸਿਖਲਾਈ 29 ਜਨਵਰੀ ਤੋਂ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਵੇਰਕਾ (ਜਿਲ੍ਹਾ ਅੰਮ੍ਰਿਤਸਰ) ਵਿਖੇ ਕਰਵਾਈ ਜਾਣੀ ਹੈ। ਇਸ ਸਿਖਲਾਈ ਕੋਰਸ ਵਿੱਚ ਜਿਲ੍ਹਾ ਅੰਮ੍ਰਿਤਸਰ ਨਾਲ ਸਬੰਧਤ ਬੇਰੁਜਗਾਰ ਨੌਜਵਾਨ ਲੜਕੇ/ਲੜਕੀਆਂ ਜੋ ਘੱਟੋ ਘੱਟ 5ਵੀਂ ਪਾਸ ਹੋਣ, ਉਮਰ 18 ਤੋਂ 55 ਸਾਲ ਦਰਮਿਆਨ ਹੋਵੇ, ਪੇਂਡੂ ਖੇਤਰ ਨਾਲ ਸਬੰਧਤ ਹੋਣ, ਇਸ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ। ਸਿਖਲਾਈ ਉਪਰੰਤ ਵਿਭਾਗ ਵੱਲੋਂ ਸਬੰਧਤਾਂ ਨੂੰ ਵੱਖ ਵੱਖ ਬੈਂਕਾਂ ਤੋਂ ਡੇਅਰੀ ਕਰਜੇ ਦੀ ਸੁਵਿਧਾ ਰਾਹੀਂ 2 ਤੋਂ 20 ਪਸ਼ੂਆਂ ਦੇ ਡੇਅਰੀ ਯੂਨਿਟ ਸਥਾਪਤ ਕਰਵਾ ਕੇ 25% ਜਨਰਲ ਅਤੇ 33% ਅ.ਜਾਤੀ ਲਈ ਸਬਸਿਡੀ ਮੁਹੱਈਆ ਕਰਵਾਈ ਜਾਵੇਗੀ ਅਤੇ ਨਾਲ ਮੁਦਰਾ ਲੋਨ ਦੀ ਸਹੂਲਤ ਪ੍ਰਾਪਤ ਕੀਤੀ ਜਾ ਸਕਦੀ ਹੈ।
ਇਸ ਸਬੰਧੀ ਚਾਹਵਾਨ ਲੜਕੇ/ਲੜਕੀਆਂ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਅੰਮ੍ਰਿਤਸਰ ਨਾਲ ਆਪਣੇ ਅਸਲ ਯੋਗਤਾ ਸਰਟੀਫੇਕਟ ਅਤੇ ਪਾਸਪੋਰਟ ਸਾਈਜ ਫੋਟੋ ਅਤੇ ਆਧਾਰ ਕਾਰਡ ਲੈ ਕੇ ਫਾਰਮ ਭਰਵਾ ਸਕਦੇ ਹਨ। ਹੋਰ ਵਧੇਰੇ ਜਾਣਕਾਰੀ ਲਈ ਫੌਨ ਨੰ – 9915303267, 8360906797 ਤੇ ਸੰਪਰਕ ਕਰ ਸਕਦੇ ਹਨ।
ਫਾਈਲ ਫੋਟੋ : ਸ੍ਰੀ ਵਰਿਆਮ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ
===—