Flash News
ਸ਼ਿਵ ਮਹਿਮਾ ਦੇ ਗੁਣਗਾਨ ਨਾਲ ਕਠੂਆ ਵਿਖੇ ਅਮਰਨਾਥ ਯਾਤਰੀਆਂ ਲਈ 7ਵਾਂ ਵਿਸ਼ਾਲ ਭੰਡਾਰਾ ਸ਼ੁਰੂ-
ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ-
ਜ਼ਿਲ੍ਹਾ ਅੰਮ੍ਰਿਤਸਰ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਦਾ ਕੰਮ ਪੂਰੀ ਗੰਭੀਰਤਾ ਨਾਲ ਜਾਰੀ-
ਸ਼ਿਵ ਸ਼ੰਕਰ ਭੋਲੇਨਾਥ ਦੇ ਜੈਕਾਰਿਆਂ ਨਾਲ ਸ਼ਿਵੋਹਮ ਸੇਵਾ ਮੰਡਲ ਵੱਲੋਂ ਅਮਰਨਾਥ ਯਾਤਰਾ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ-
ਐੱਸ.ਆਈ.ਆਰ.-2026 ਤਹਿਤ ਬੀ.ਐਲ.ਓ. ਨੇ ਜੁੜਵੇਂ ਭਰਾਵਾਂ ਸੋਹਣੇ ਤੇ ਮੋਹਣੇ ਦੇ ਘਰ ਪਹੁੰਚ ਕੇ ਵੰਡੇ ਗਣਨਾ ਫਾਰਮ-
27 ਜੂਨ ਨੂੰ “ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ” ਧਾਰਮਿਕ ਸਮਾਗਮ ਦੌਰਾਨ ਟਰੈਫਿਕ ਐਡਵਾਈਜ਼ਰੀ ਜਾਰੀ- ਏ.ਡੀ.ਸੀ.ਪੀ ਟਰੈਫਿਕ ਅਮਨਦੀਪ ਕੌਰ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨੂੰ ਓ.ਡੀ.ਐੱਫ ਪਲੱਸ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਖ਼ਬਰ ਸ਼ੇਅਰ ਕਰੋ
050917
Total views : 167411

ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਵਿਕਾਸ ਕੰਮਾਂ ਵਿੱਚ ਤੇਜ਼ੀ ਲਿਆਉਣ ਦੀ ਕੀਤੀ ਹਦਾਇਤ

ਫਾਜ਼ਿਲਕਾ, 25 ਜਨਵਰੀ — ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਮਗਨਰੇਗਾ, ਸਵੱਛ ਭਾਰਤ ਮਿਸ਼ਨ, ਸੋਲੀਡ ਵੇਸਟ ਤੇ ਲਿਕੁਇਡ ਵੇਸਟ ਮੈਨੇਜਮੈਂਟ ਆਦਿ ਵੱਖ-ਵੱਖ ਸਕੀਮਾਂ ਅਧੀਨ ਚੱਲ ਰਹੇ ਤੇ ਨਵੇਂ ਹੋਣ ਵਾਲੇ ਵਿਕਾਸ ਕੰਮਾਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਬੰਧਿਤ ਅਧਿਕਾਰੀ ਸੋਲਿਡ ਤੇ ਲਿਕੁਇਡ ਵੇਸਟ ਮੈਨੇਜਮੈਂਟ ਅਧੀਨ ਚੱਲ ਰਹੇ ਕੰਮਾਂ ਨੂੰ ਜਲਦੀ ਪੂਰਾ ਕਰਨ ਅਤੇ ਪਿੰਡਾਂ ਨੂੰ ਓ.ਡੀ.ਐੱਫ ਪਲਸ ਕਰਨ ਦੇ ਕੰਮਾਂ ਵਿੱਚ ਵੀ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਤਰਲ ਕੂੜਾ ਪ੍ਰਬੰਧਨ ਤਹਿਤ ਪਿੰਡ ਦਾ ਗੰਦਾ ਪਾਣੀ ਸਾਫ ਹੋ ਕੇ ਖੇਤੀਬਾੜੀ ਦੇ ਕੰਮ ਆਵੇਗਾ ਅਤੇ ਪਿੰਡ ਤੋਂ ਇਕੱਠਾ ਗਿੱਲੇ ਅਤੇ ਸੁੱਕੇ ਕੂੜੇ ਤੋਂ ਖਾਦ ਤਿਆਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਤਹਿਤ ਪਿੰਡਾਂ ਦੀ ਨੁਹਾਰ ਵਿੱਚ ਵੀ ਨਿਖਾਰ ਆਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਵਿੱਚ ਗਿੱਲੇ-ਸੁੱਕੇ ਕੂੜੇ ਦਾ ਪ੍ਰਬੰਧਨ, ਗੰਦੇ ਪਾਣੀ ਦਾ ਪ੍ਰਬੰਧਨ ਅਤੇ ਪਲਾਸਟਿਕ ਵੇਸਟ ਮੈਨੇਜਮੈਟ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰਾਂ ਨੂੰ ਕਿਹਾ ਕਿ ਰਾਜ ਸਰਕਾਰ ਵੱਲੋਂ ਇਹਨਾਂ ਕੰਮਾਂ ਲਈ ਜੋ ਟੀਚਾ ਮਿੱਥਿਆ ਗਿਆ ਹੈ ਉਸ ਨੂੰ ਪੂਰਾ ਕੀਤਾ ਜਾਵੇ ਤੇ ਇਸ ਕੰਮ ਵਿੱਚ ਕੋਈ ਵੀ ਢਿੱਲ ਤੇ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ਤੇ ਚੱਲ ਰਹੇ ਇਨ੍ਹਾਂ ਕੰਮਾਂ ਦਾ ਸਮੂਹ ਬਲਾਕ ਵਿਕਾਸ ਪੰਚਾਇਤ ਅਫਸਰਾਂ ਆਪਣੇ ਪੱਧਰ ਤੇ ਜਾਇਜ਼ਾ ਲੈ ਕੇ ਜਲਦ ਤੋਂ ਜਲਦ ਇਸ ਦੀ ਰਿਪਰੋਟ ਵੀ ਭੇਜਣ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮਨਜੀਤ ਸਿੰਘ ਚੀਮਾ, ਕਾਰਜਕਾਰੀ ਇੰਜੀ. ਜਲ ਸਪਲਾਈ ਤੇ ਸੈਨੀਟੇਸ਼ਨ ਧਰਮਿੰਦਰ ਸਿੰਘ ਅਤੇ ਬੀਡੀਪੀਓ ਅਬੋਹਰ ਗਗਨਦੀਪ ਕੌਰ, ਵੀ ਹਾਜ਼ਰ ਸਨ।