Total views : 131857
ਬਰਨਾਲਾ, 25 ਜਨਵਰੀ — ਡਾਇਰੈਕਟਰ ਯੁਵਕ ਸੇਵਾਵਾਂ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਨੀਵਰਸਿਟੀ ਕਾਲਜ ਢਿੱਲਵਾਂ ਬਰਨਾਲਾ ਵਿਖੇ ਰਾਸ਼ਟਰੀ ਵੋਟਰ ਦਿਵਸ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਦੇ ਡਿਬੇਟ, ਭਾਸ਼ਣ, ਕੁਇਜ਼ ਮੁਕਾਬਲੇ ਕਰਵਾਏ ਗਏ।
ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਰੱਖੜਾ ਨੇ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਐਨ.ਐਸ.ਐਸ.ਕੋਆਰਡੀਨੇਟਰ ਵੱਲੋਂ ਵਿਦਿਆਰਥੀਆਂ ਨੂੰ ਵੋਟਾਂ ਦੀ ਜਾਣਕਾਰੀ ਦੇਣ ਵਾਲੀਆਂ ਵੱਖ-ਵੱਖ ਵੰਨਗੀਆਂ ਵਿੱਚ ਭਾਗ ਲੈਣ ਲਈ ਸ਼ਲਾਘਾ ਕੀਤੀ ਗਈ।ਅੰਤ ਵਿੱਚ ਵਿਦਿਆਰਥੀਆਂ ਨੂੰ ਨਿਰਪੱਖ ਹੋ ਕਿ ਵੋਟ ਪਾਉਣ ਲਈ ਸਹੁੰ ਚੁਕਾਈ ਗਈ।ਇਸ ਸਮੇਂ ਕਾਲਜ ਦੇ ਡਾ. ਸੰਦੀਪ ਸ਼ਰਮਾ, ਪ੍ਰੋ. ਜਗਦੀਪ ਕੌਰ, ਪ੍ਰੋ. ਦੇਵੀ ਕੌਰ, ਪ੍ਰੋ. ਗੁਰਪ੍ਰੀਤ ਕੌਰ ਅਤੇ ਜਸਵੀਰ ਸਿੰਘ ਹਾਜ਼ਰ ਰਹੇ।