ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਦਾ ਵਿਸ਼ੇਸ਼ ਸਨਮਾਨ

ਖ਼ਬਰ ਸ਼ੇਅਰ ਕਰੋ
035640
Total views : 131897

ਗੁਰਦਾਸਪੁਰ, 25 ਜਨਵਰੀ – – ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਨੂੰ ਇਹ ਸਨਮਾਨ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੋਣਾਂ ਦੇ ਕੰਮਾਂ ਦਾ ਪਾਰਦਰਸ਼ੀ ਅਤੇ ਸਮੇਂ ਸਿਰ ਨਿਪਟਾਰਾ ਕਰਕੇ ਰੀਪੋਰਟਾਂ/ਸੂਚਨਾਵਾਂ ਭੇਜਣ, ਵੋਟਰ ਸੂਚੀਆਂ ਦੀ ਸੁਧਾਈ, 18-19 ਸਾਲ ਦੇ ਨੌਜਵਾਨਾਂ ਦੀ ਵੋਟਾਂ ਬਣਾਉਣ ਅਤੇ ਵੋਟਰ ਜਾਗਰੂਕਤਾ (ਸਵੀਪ) ਮੁਹਿੰਮ ਨੂੰ ਕਾਰਗਰ ਢੰਗ ਨਾਲ ਚਲਾਉਣ ਲਈ ਦਿੱਤਾ ਹੈ। ਤਹਿਸੀਲਦਾਰ ਚੋਣਾਂ ਸ. ਮਨਜਿੰਦਰ ਸਿੰਘ ਬਾਜਵਾ ਇਸ ਸਨਮਾਨ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਧੰਨਵਾਦ ਕੀਤਾ।