




Total views : 154244







ਬਠਿੰਡਾ, 26 ਜਨਵਰੀ — ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਜ਼ਿਲ੍ਹਾ ਵਾਸੀਆਂ ਨੂੰ ਸਬੰਧੋਨ ਕਰਦਿਆਂ ਕਿਹਾ ਕਿ ਪੰਜਾਬ ਦਾ ਇਤਿਹਾਸ ਖੂਨੀ ਸਾਕਿਆਂ ਦਾ ਇਤਿਹਾਸ ਹੈ। ਬਰਤਾਨਵੀ ਸਾਮਰਾਜ ਵਿਰੁੱਧ ਬਹਾਦਰੀ ਨਾਲ ਲੜਦਿਆਂ ਅਨੇਕਾਂ ਪੰਜਾਬੀ ਯੋਧੇ ਸ਼ਹੀਦੀਆਂ ਪਾ ਗਏ। ਇਨ੍ਹਾਂ ਬਹਾਦਰ ਸੂਰਮਿਆਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਜ਼ਿੰਦਗੀ ਬਤੀਤ ਕਰ ਰਹੇ ਹਾਂ।






