Total views : 131852
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ—
ਤਲਵੰਡੀ ਸਾਬੋ, 26 ਜਨਵਰੀ — ਸਿੱਖ ਕੌਮ ਦੇ ਮਹਾਨ ਯੋਧੇ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਅੱਜ ਇਕ ਰੋਜ਼ਾ ਅਧਿਆਪਕ ਵਰਕਸ਼ਾਪ ਕਰਵਾਈ ਗਈ। ਵਰਕਸ਼ਾਪ ਵਿਚ ਸ਼੍ਰੋਮਣੀ ਕਮੇਟੀ ਦੇ 30 ਕਾਲਜਾਂ ਅਤੇ 40 ਸਕੂਲਾਂ ਚੋਂ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਬਾਬਾ ਦੀਪ ਸਿੰਘ ਸਮੇਤ ਹੋਰਨਾਂ ਸਿੱਖ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬੱਚਿਆਂ ਅਤੇ ਨੌਜਵਾਨਾਂ ਨੂੰ ਵਿਸਥਾਰ ਸਹਿਤ ਜਾਣੂੰ ਕਰਵਾਉਣ ਤਾਂ ਕਿ ਉਹ ਗੁਰਮਤਿ ਦੇ ਰਾਹ ਦੇ ਪਾਂਧੀ ਬਣ ਸਕਣ।