Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਅਬੋਹਰ ਵਿਖੇ ਡਿਪਟੀ ਕਮਿਸ਼ਨਰ ਦੇ ਦਖਲ ਤੋਂ ਬਾਅਦ ਨਰਮਾ ਉਤਪਾਦਕਾਂ ਦਾ ਪ੍ਰਦਰਸ਼ਨ ਸਮਾਪਤ

ਖ਼ਬਰ ਸ਼ੇਅਰ ਕਰੋ
043976
Total views : 148948

ਸੁਚਾਰੂ ਤਰੀਕੇ ਨਾਲ ਹੋਵੇਗੀ ਨਰਮੇ ਦੀ ਖਰੀਦ -ਡਿਪਟੀ ਕਮਿਸ਼ਨਰ

ਅਬੋਹਰ 26 ਜਨਵਰੀ — ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਖਲ ਨਾਲ ਅਬੋਹਰ ਵਿਖੇ ਪ੍ਰਦਰਸ਼ਨ ਕਰ ਰਹੇ ਨਰਮਾ ਉਤਪਾਦਕ ਕਿਸਾਨਾਂ ਦੇ ਮਸਲੇ ਦਾ ਹੱਲ ਹੋ ਗਿਆ ਹੈ ਅਤੇ ਉਹਨਾਂ ਦੀ ਫਸਲ ਦੀ ਵਿਕਰੀ ਸੁਚਾਰੂ ਤਰੀਕੇ ਨਾਲ ਸ਼ੁਰੂ ਕਰਵਾ ਦਿੱਤੀ ਗਈ ਹੈ। ਜਿਸ ਤੋਂ ਬਾਅਦ ਕਿਸਾਨਾਂ ਨੇ ਆਪਣਾ ਪ੍ਰਦਰਸ਼ਨ ਖਤਮ ਕਰਨ ਦਾ ਐਲਾਨ ਕੀਤਾ ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਯਕੀਨੀ ਬਣਾਇਆ ਜਾਵੇ ਕਿ ਕਿਸਾਨਾਂ ਨੂੰ ਨਰਮੇ ਸਮੇਤ ਹੋਰ ਫਸਲਾਂ ਦੇ ਮੰਡੀਕਰਨ ਵਿੱਚ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕੀਤੀ ਜਾਵੇ। ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਖਤ ਹਦਾਇਤ ਹੈ ਕਿ ਕਿਸਾਨਾਂ ਦੇ ਮਸਲਿਆਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ । ਉਹਨਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੀ ਫਸਲ ਦੀ ਭਵਿੱਖ ਵਿੱਚ ਨਿਯਮਿਤ ਤੌਰ ਤੇ ਖਰੀਦ ਹੁੰਦੀ ਰਹੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਫ ਸੁਥਰੀ ਫਸਲ ਮੰਡੀ ਵਿੱਚ ਲੈ ਕੇ ਆਉਣ। ਉਨਾਂ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਖੁਦ ਨਿਯਮਿਤ ਤੌਰ ਤੇ ਮੰਡੀ ਦੀ ਸਮੀਖਿਆ ਕਰਦੇ ਰਹਿਣ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੰਡੀ ਵਿਖੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ। ਜਿਕਰਯੋਗ ਹੈ ਕਿ ਕੁਝ ਦਿਨਾਂ ਤੋਂ ਭਾਰਤੀ ਕਪਾਹ ਨਿਗਮ ਵੱਲੋਂ ਨਰਮੇ ਦੀ ਖਰੀਦ ਨਹੀਂ ਕੀਤੀ ਜਾ ਰਹੀ ਸੀ ਜਿਸ ਕਾਰਨ ਕਿਸਾਨ ਭਾਰਤੀ ਕਪਾਹ ਨਿਗਮ ਦੇ ਖਿਲਾਫ ਪ੍ਰਦਰਸ਼ਨ ਤੇ ਬੈਠੇ ਸਨ। ਜਿਸ ਉਪਰੰਤ ਅੱਜ ਡਿਪਟੀ ਕਮਿਸ਼ਨਰ ਨੇ ਦਖਲ ਦੇ ਕੇ ਪ੍ਰਾਈਵੇਟ ਵਪਾਰੀਆਂ ਨੂੰ ਉਤਸਾਹਿਤ ਕੀਤਾ ਕਿ ਉਹ ਕਿਸਾਨਾਂ ਨੂੰ ਚੰਗਾ ਭਾਅ ਦੇਣ ਤਾਂ ਜੋ ਸਾਡੇ ਕਿਸਾਨ ਨੂੰ ਲਾਭ ਹੋ ਸਕੇ। ਹੁਣ ਖਰੀਦ ਸੁਚਾਰੂ ਤਰੀਕੇ ਨਾਲ ਸ਼ੁਰੂ ਹੋ ਜਾਣ ਦੀ ਸਹਿਮਤੀ ਬਣਨ ਤੋਂ ਬਾਅਦ ਕਿਸਾਨਾਂ ਨੇ ਵੀ ਆਪਣਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਉਹ ਸੁਚਾਰੂ ਖਰੀਦ ਵਿੱਚ ਸਹਿਯੋਗ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਤੇ ਅਬੋਹਰ ਦੇ ਐਸਡੀਐਮ ਰਵਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ।