Total views : 131874
ਕਿਹਾ-ਸੂਬਾ ਵਾਸੀਆਂ ਨੂੰ ਸਿੱਖਿਆ, ਸਿਹਤ ਤੇ ਬਿਜਲੀ ਸਮੇਤ ਵੱਖ ਵੱਖ ਸਹੂਲਤਾ ਦਿੱਤੀਆਂ ਜਾ ਰਹੀਆਂ —
ਬਟਾਲਾ, 27 ਜਨਵਰੀ — ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਵਚਨਬੱਧ ਹੈ, ਜਿਸ ਦੇ ਚੱਲਦਿਆਂ ਲੋਕਾਂ ਨੂੰ ਸਿੱਖਿਆ, ਸਿਹਤ ਤੇ ਬਿਜਲੀ ਆਦਿ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਤੇ ਅਗਾਂਹਵਧੂ ਸੋਚ ਦੇ ਧਾਰਨੀ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੋਜੂਦ ਸਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਚੁੱਕਣ ਲਈ ਖਾਸ ਉਪਰਾਲੇ ਕਰਦਿਆਂ ਸਕੂਲ ਆਫ ਐਂਮੀਨੈੱਸ ਖੋਲੇ ਗਏ ਹਨ, ਜਿਥੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਿੱਖਿਆ ਪ੍ਰਾਪਤੀ ਲਈ ਸ਼ਾਨਦਾਰ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨਾ ਅੱਗੇ ਕਿਹਾ ਕਿ ਲੋਕਾਂ ਨੂੰ ਘਰਾਂ ਤੱਕ ਸਿਹਤ ਸਹੂਲਤਾਂ ਦੇਣ ਦੇਣ ਦੇ ਮੰਤਵ ਤਹਿਤ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਜਿਸ ਵਿੱਚ ਮਰੀਜ ਰੋਜ਼ਾਨਾ ਸਿਹਤ ਸੇਵਾਵਾਂ ਹਾਸਲ ਕਰ ਰਹੇ ਹਨ। ਇਸੇ ਤਰ੍ਹਾਂ ਪੰਜਾਬ ਸਰਕਾਰ ਵਲੋਂ ਸਮੂਹ ਸੂਬਾ ਵਾਸੀਆਂ ਲਈ 600 ਯੂਨਿਟ ਮੁਫਤ ਬਿਜਲੀ ਪ੍ਰਦਾਨ ਕੀਤੀ ਗਈ ਹੈ, ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ ਤੇ ਆਰਥਿਕ ਸਹਾਇਤਾ ਮਿਲੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਹ ਹਲਕਾ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਵਚਨਬੱਧ ਹਨ ਅਤੇ ਹਲਕੇ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਤੱਕ ਪਹੁੰਚ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਸਬੰਧਤ ਵਿਭਾਗਾਂ ਰਾਹੀਂ ਮੁਸ਼ਕਿਲਾਂ ਹੱਲ ਕਰਵਾਈਆਂ ਜਾ ਰਹੀਆਂ ਹਨ।