ਮੁੱਖ ਮੰਤਰੀ ਪੰਜਾਬ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦਿਆ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ —

ਖ਼ਬਰ ਸ਼ੇਅਰ ਕਰੋ
039562
Total views : 138123

ਜਲੰਧਰ, 27 ਜਨਵਰੀ -( ਡਾ. ਮਨਜੀਤ ਸਿੰਘ)- ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਨੇ ਅੱਜ ਸੜਕ ‘ਤੇ ਲੋਕਾਂ ਦੀ ਸੁਰੱਖਿਆ ਨੂੰ ਧਿਆਨ ‘ਚ ਰੱਖਦੇ ਹੋਏ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ। ਉਨਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਹੈ, ਜਿਸਨੇ ਆਪਣੇ ਨਾਗਰਿਕਾਂ ਲਈ ‘ਸੜਕ ਸੁਰੱਖਿਆ ਫੋਰਸ’ ਬਣਾਈ ਹੈ। ਐਸ. ਐਸ. ਐਫ ‘ਚ 144 ਹਾਈਟੈਕ ਗੱਡੀਆਂ ਤੇ 5000 ਪੁਲਿਸ ਮੁਲਾਜ਼ਮ ਸੜਕ ‘ਤੇ ਲੋਕਾਂ ਦੀ ਸੁਰੱਖਿਆ ਕਰਨਗੇ।

ਉਨਾਂ ਕਿਹਾ ਕਿ ਲੋਕਾਂ ਦੀਆਂ ਜਾਨਾਂ ਸਾਡੇ ਲਈ ਬਹੁਤ ਕੀਮਤੀ ਹਨ ਅਤੇ ਸਰਕਾਰ ਦਾ ਫ਼ਰਜ਼ ਹੁੰਦਾ ਹੈ ਆਪਣੇ ਨਾਗਰਿਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ। ਜਿਸ ਲਈ ਅਸੀਂ ਵਚਨਬੱਧ ਹਾਂ।