ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਵੱਡੀ ਤਾਦਾਦ ਵਿੱਚ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹੋ ਰਹੀਆ ਨਤਮਸਤਕ–

ਖ਼ਬਰ ਸ਼ੇਅਰ ਕਰੋ
035606
Total views : 131852

ਅੰਮ੍ਰਿਤਸਰ, 27 ਜਨਵਰੀ ( ਡਾ. ਮਨਜੀਤ ਸਿੰਘ )- ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਅੰਮ੍ਰਿਤਸਰ ਵਿਖੇ ਬੜੀ ਸ਼ਰਧਾ ਦੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।  ਵੱਡੀ ਤਾਦਾਦ ਵਿੱਚ ਸੰਗਤਾਂ ਦੂਰੋਂ-ਨੇੜਿਓਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਦਰਸ਼ਨ ਕਰਨ ਲਈ ਪੁੱਜ ਰਹੀਆਂ ਹਨ। ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਅੱਜ ਸਵੇਰ ਤੋਂ ਲੈ ਕੇ ਦੇਰ ਅੱਧੀ ਰਾਤ ਤੱਕ ਵਿਸ਼ੇਸ਼ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ।