Flash News
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-
ਹੜ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ – ਡਿਪਟੀ ਕਮਿਸ਼ਨਰ

ਗੁਰੂ ਅਰਜਨ ਦੇਵ ਮਾਰਗ ਜੰਡਿਆਲਾ ਗੁਰੂ ਤੋਂ ਤਰਨਤਾਰਨ ਤੱਕ ਸੜਕ ਤੱਕ ਕੀਤਾ ਜਾਵੇਗਾ ਚੌੜਾ – ਹਰਭਜਨ ਸਿੰਘ ਈ.ਟੀ.ੳ

ਖ਼ਬਰ ਸ਼ੇਅਰ ਕਰੋ
046259
Total views : 154271

11 ਕਰੋੜ 60 ਲੱਖ ਰੁਪਏ ਆਉਣਗੇ ਖਰਚ ਸੜਕ ਸੁਰੱਖਿਆ ਫੋਰਸ ਦੀ ਅੱਜ ਹੋਈ ਸ਼ੁਰੂਆਤ

ਅੰਮ੍ਰਿਤਸਰ, 27 ਜਨਵਰੀ -(ਡਾ. ਮਨਜੀਤ ਸਿੰਘ)-

ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵਲੋਂ ਸੂਬੇ ਅੰਦਰ ਹੁੰਦੀਆਂ ਸੜਕ ਦੁਰਘਟਨਾਵਾਂ ਵਿੱਚ ਅਜਾਈਂ ਕੀਮਤੀ ਜਾਣਾ ਨੂੰ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਫੋਰਸ ਨੂੰ ਨਵੀਆਂ ਹਾਈਟੇਕ ਗੱਡੀਆਂ ਵੀ ਦਿੱਤੀਆਂ ਗਈਆਂ ਹਨ ਤਾਂ ਜੋ ਸੜਕੀ ਦੁਰਘਟਨਾ ਹੋਣ ਤੇ ਇਹ ਫੋਰਸ ਤੁਰੰਤ ਹਰਕਤ ਵਿਚ ਆਵੇਗੀ ਅਤੇ ਜ਼ਖਮੀਆਂ ਨੂੰ ਉਸੇ ਸਮੇਂ ਇਲਾਜ ਮੁਹੱਈਆ ਕਰਵਾਏਗੀ।

ਇਨਾਂ ਸਬਦਾਂ ਦਾ ਪ੍ਰਗਟਾਵਾ ਲੋਕ ਨਿਰਮਾਣ ਮੰਤਰੀ ਸ ਹਰਭਜਨ ਸਿੰਘ ਈ.ਟੀ.ਓ ਨੇ ਗੁਰੂ ਅਰਜਨ ਦੇਵ ਮਾਰਗ ਜੰਡਿਆਲਾ ਤੋਂ ਗਹਿਰੀ ਮੰਡੀ – ਤਰਨਤਾਰਨ ਰੋਡ ਤੱਕ ਜੋ ਕਿ ਲੱਗਭਗ 18 ਕਿਲੋਮੀਟਰ ਲੰਬੀ ਹੈ ਦੇ ਦੋਵੇਂ ਪਾਸੇ 5-5 ਫੁੱਟ ਬਿਲਟਅਪ ਏਰੀਆ ‘ਤੇ ਇੰਟਰਲਾਕ ਟਾਇਲਾਂ ਲਗਾਉਣ ਤੇ ਕੰਮ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ। ਓਨਾਂ ਕਿਹਾ ਕਿ ਇਸ ਨਾਲ ਸੜਕ ਦੋਵੇਂ ਪਾਸੇ 5-5 ਫੁੱਟ ਚੌੜੀ ਹੋ ਜਾਵੇਗੀ ਜਿਸ ਨਾਲ ਸੜਕੀ ਦੁਰਘਟਨਾਵਾਂ ਤੋਂ ਵੀ ਬਚਾਅ ਹੋਵੇਗਾ। ਓਨਾਂ ਦੱਸਿਆ ਕਿ ਇਸ ਕੰਮ ਤੇ 11.60 ਕਰੋੜ ਰੁਪਏ ਖਰਚ ਹੋਣਗੇ ਅਤੇ ਲਾਗਲੇ ਪਿੰਡਾਂ ਦੇ ਲੋਕਾਂ ਨੂੰ ਇਸ ਦਾ ਕਾਫੀ ਫਾਇਦਾ ਮਿਲੇਗਾ।

ਓਨਾ ਦੱਸਿਆ ਕਿ ਇਹ ਕੰਮ 11 ਮਹੀਨੇ ਅੰਦਰ ਮੁਕੰਮਲ ਕੀਤਾ ਜਾਵੇਗਾ ਓਨਾਂ ਸੰਬਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਾਰਾ ਕੰਮ ਅਪਣ ਨਿਗਰਾਨੀ ਹੇਠ ਕਰਵਾਇਆ ਜਾਵੇ ਅਤੇ ਗੁਣਵੱਤਾ ਦੇ ਕੰਮ ਵਿਚ ਕਿਸੇ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਈ.ਟੀ.ਓ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵਲੋਂ ਸੜਕ ਸੁਰੱਖਿਆ ਫੋਰਸ ਦੇ ਨਾਲ ਨਾਲ ਫਰਿਸ਼ਤੇ ਸਕੀਮ ਵੀ ਸ਼ੁਰੂ ਕੀਤੀ ਗਈ ਹੈ I ਜੋ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਲਈ ਬਣੇ ਫਰਿਸ਼ਤੇ 2000 ਰੁਪਏ ਇਨਾਮ ਰਾਸ਼ੀ ਵਜੋਂ ਦਿੱਤੇ ਜਾਣਗੇ ਅਤੇ ਉਸ ਫਰਿਸ਼ਤੇ ਕੋਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ । ਓਨਾਂ ਦੱਸਿਆ ਕਿ ਪਹਿਲਾਂ ਇਹ ਸਕੀਮ ਦਿੱਲੀ ਵਿੱਚ ਚਲਦੀ ਸੀ ਜਿਸਨੂੰ ਕਿ ਵੱਡਾ ਹੁੰਗਾਰਾ ਮਿਲਿਆ ਹੈ ਨੂੰ ਪੰਜਾਬ ਵਿੱਚ ਸ਼ੁਰੂ ਕੀਤਾ ਗਿਆ ਹੈ। ਓਨਾਂ ਦੱਸਿਆ ਕਿ ਸਾਡੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਸੀਂ ਵਚਨਬੱਧ ਹਾਂ।

ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਕਿ ਸਾਡੀ ਸਰਕਾਰ ਨੇ ਆਪਣੇ 22 ਮਹੀਨਿਆਂ ਦੇ ਕਾਰਜਕਾਲ ਦੌਰਨ ਕਰੀਬ 40 ਹਜ਼ਾਰ ਸਰਕਾਰੀ ਨੌਕਰੀਆਂ ਨੋਜਵਾਨ ਨੂੰ ਮੁਹੱਈਆ ਕਰਵਾਈਆਂ ਹਨ I ਓਨਾਂ ਦੱਸਿਆਂ ਕਿ ਸਾਡੀ ਸਰਕਾਰ ਇਕ ਵੱਡਾ ਫੈਸਲਾ ਲੈਂਦਿਆਂ ਜੋ 10 ਲੱਖ 77 ਹਜ਼ਾਰ ਰਾਸ਼ਨ ਕਾਰਡ ਕੱਟੇ ਗਏ ਸਨ ਨੂੰ ਚਾਲੂ ਕਰ ਦਿੱਤਾ ਗਿਆ ਹੈ। ਓਨਾਂ ਦੱਸਿਆ ਕਿ ਇਸ ਦੇ ਨਾਲ ਹੀ ਹੋਰ 100 ਆਮ ਆਦਮੀ ਕਲੀਨਿਕ ਖੋਲੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਸਿਹਤ ਸੁਵਿਧਾਵਾਂ ਮੁਹੱਈਆ ਹੋ ਸਕਣ।

ਇਸ ਮੌਕੇ ਚੇਅਰਮੈਨ ਛਨਾਖ ਸਿੰਘ ,ਚੇਅਰਮੈਨ ਡਾ ਗੁਰਬਿੰਦਰ ਸਿੰਘ, ਮੈਡਮ ਸੁਨੈਣਾ, ਨਰੇਸ਼ ਪਾਠਕ, ਸਰਬਜੀਤ ਡਿੰਪੀ ,ਬਲਾਕ ਪ੍ਰਧਾਨ ਸੁਖਵਿੰਦਰ ਸ਼ਾਹ, ਜਰਮਨਜੀਤ ,ਸਵਰਨ ਸਿੰਘ ਗਹਿਰੀ ਮੰਡੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ।