ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਮੇਤ ਕਿਸਾਨ ਮਜਦੂਰ ਮੋਰਚਾ ਦੀਆਂ 76 ਜਥੇਬੰਦੀਆਂ ਵੱਲੋਂ ਬੀ ਕੇ ਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਸੁਪਤਨੀ ਬੀਬੀ ਹਰਜੀਤਇੰਦਰ ਕੌਰ ਜੀ ਦੇ ਸਦੀਵੀ ਵਿਛੋੜੇ ਤੇ ਦੁੱਖ ਦਾ ਪ੍ਰਗਟਾਵਾ

ਖ਼ਬਰ ਸ਼ੇਅਰ ਕਰੋ
035611
Total views : 131858

ਅੰਮ੍ਰਿਤਸਰ,  28 ਜਨਵਰੀ-(ਡਾ. ਮਨਜੀਤ ਸਿੰਘ)- ਬੀ ਕੇ ਯੂ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਸੁਪਤਨੀ ਬੀਬੀ ਹਰਜੀਤਇੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਅਤੇ ਕਿਸਾਨ ਮਜਦੂਰ ਮੋਰਚਾ ਦੀਆਂ 76 ਜਥੇਬੰਦੀਆਂ ਦੇ ਫ਼ੋਰਮ ਵੱਲੋਂ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਅਤੇ ਸਰਵਣ ਸਿੰਘ ਪੰਧੇਰ ਨੇ ਇਸ ਮੌਕੇ ਜਗਜੀਤ ਸਿੰਘ ਡੱਲੇਵਾਲ ਸਮੇਤ ਪੂਰੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਡੱਲੇਵਾਲ ਸਾਬ੍ਹ ਦੇ ਸੰਘਰਸ਼ਮਈ ਜੀਵਨ ਵਿੱਚ ਬੀਬੀ ਜੀ ਦਾ ਵੱਡਾ ਯੋਗਦਾਨ ਰਿਹਾ ਹੈ ਅਤੇ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਓਹਨਾ ਕਿਹਾ ਕਿ ਬੀਬੀ ਜੀ ਨੂੰ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਕਿ ਅੱਜ ਪੰਜਾਬ ਅਤੇ ਦੇਸ਼ ਦੇ ਹਿੱਤ ਲਈ ਉਲੀਕੇ ਗਏ ਸੰਘਰਸ਼ ਨੂੰ ਹੋਰ ਬੁਲੰਦ ਕਰਦੇ ਹੋਏ ਲੋਕ ਲਹਿਰ ਬਣਾ ਕੇ ਲੋਕਾਂ ਦੀ ਜਿੱਤ ਯਕੀਨੀ ਬਣਾਈ ਜਾਵੇ। ਓਹਨਾ ਕਿਹਾ ਕਿ ਦੇਸ਼ ਦਾ ਹਰ ਕਿਸਾਨ ਮਜਦੂਰ ਜਿੰਦਗੀ ਦੇ ਇਸ ਔਖੇ ਮੋੜ ਤੇ ਡੱਲੇਵਾਲ ਜੀ ਨਾਲ ਖੜਾ ਹੈ।