Total views : 131855
ਅੰਤਿਮ ਸੰਸਕਾਰ ਚ ਵੱਖ ਵੱਖ ਜਥੇਬੰਦੀਆਂ ਦੇ ਆਗੂ ਹੋਏ ਸ਼ਾਮਲ —
ਚੰਡੀਗੜ੍ਹ, 28 ਜਨਵਰੀ — ਬੀ.ਕੇ ਯੂ. ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੇ ਧਰਮ ਪਤਨੀ ਬੀਬੀ ਹਰਜੀਤ ਇੰਦਰ ਕੌਰ ਆਪਣੇ ਸਵਾਸਾਂ ਦੀ ਪੂੰਜੀ ਭੋਗਦੇ ਹੋਏ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿੰਦੇ 27 ਜਨਵਰੀ ਅਕਾਲ ਚਲਾਣਾ ਕਰ ਗਏ ਸਨ।
ਮਰਹੂਮ ਬੀਬੀ ਹਰਜੀਤ ਇੰਦਰ ਕੌਰ ਦੇ ਅੰਤਿਮ ਸੰਸਕਾਰ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਸਮੁੱਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਪੰਜਾਬ ਕਮੇਟੀ, ਪੰਜਾਬ ਭਰ ਤੋਂ ਪਹੁੰਚੇ ਜ਼ਿਲ੍ਹਾ ਆਗੂ, ਬਲਾਕ ਆਗੂ, ਪਿੰਡ ਇਕਾਈਆਂ ਦੇ ਆਗੂ ਅਤੇ ਵਰਕਰ ਸਾਹਿਬਾਨ ਵੱਲੋੰ ਮਾਤਾ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।