ਸੇਂਟ ਸੋਲਜਰ ਸਕੂਲ ਨੇ ਕਿੰਡਰਗਾਰਟਨ ਦਾ ਪਲੇਅਪੈਨ ਅਤੇ ਐਲ.ਕੇ.ਜੀ ਜਮਾਤ ਦਾ ਨਤੀਜਾ ਐਲਾਨਿਆ

ਖ਼ਬਰ ਸ਼ੇਅਰ ਕਰੋ
035610
Total views : 131857

ਜੰਡਿਆਲਾ ਗੁਰੂੂੂ, 28 ਜਨਵਰੀ-(ਸਿਕੰਦਰ ਮਾਨ)- ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ, ਜੰਡਿਆਲਾ ਗੁਰੂੂੂ ਦੇ ਵਿਹੜੇ ਵਿੱਚ ਅੱਜ ਕਿੰਡਰਗਾਰਟਨ ਬਲਾਕ ਦੇ ਪਲੇਅਪੈਨ ਅਤੇ ਐਲ.ਕੇ.ਜੀ. ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ। ਸਵੇਰ ਤੋਂ ਹੀ ਮਾਪੇ ਆਪਣੇ ਬੱਚਿਆਂ ਨਾਲ ਉਨ੍ਹਾਂ ਦਾ ਨਤੀਜਾ ਵੇਖਣ ਲਈ ਬੇਤਾਬ ਸਨ। ਸਕੂਲ ਦਾ ਨਤੀਜਾ 100% ਰਿਹਾ।ਸਕੂਲ ਦੇ ਐੱਮ.ਡੀ. ਸ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ ਜੀ ਨੇ ਸਟੇਜ ਤੇ ਪਹਿਲਾ, ਦੂਜਾ ਅਤੇ ਤੀਜਾ ਦਰਜਾ ਪ੍ਰਾਪਤ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ।ਉਹਨਾਂ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਦੇ ਐਮ.ਡੀ. ਡਾ. ਮੰਗਲ ਸਿੰਘ ਕਿਸ਼ਨਪੁਰੀ ਅਤੇ ਪਿੰ੍ਰਸੀਪਲ ਸ੍ਰੀਮਤੀ ਅਮਰਪ੍ਰੀਤ ਕੌਰ ਜੀ ਨੇ ਆਏ ਹੋਏ ਬੱਚਿਆਂ ਦੇ ਮਾਤਾ ਪਿਤਾਦਾ ਧੰਨਵਾਦ ਕੀਤਾ ਅਤੇ ਬੱਚਿਆਂ ਦੀ ਬੇਹਤਰ ਕਾਰਗੁਜਾਰੀ ਤੇ ਅਧਿਆਪਕਾਂ ਦੀ ਮਿਹਨਤ ਨੁੰ ਸਰਾਹਿਆ ।ਇਸ ਮੌਕੇ ਵਾਈਸ ਪਿ੍ੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ, ਕੋਆਰਡੀਨੇਟਰ ਸ੍ਰੀਮਤੀ ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਸ੍ਰੀਮਤੀ ਨੀਲਾਕਸ਼ੀ ਗੁਪਤਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।