Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਵਾਰਡ ਨੰਬਰ 41 ਵਿਖੇ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ

ਖ਼ਬਰ ਸ਼ੇਅਰ ਕਰੋ
046264
Total views : 154289

ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ
ਬਟਾਲਾ, 29 ਜਨਵਰੀ – ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਵਿਧਾਇਕ ਬਟਾਲਾ ਦੀ ਅਗਵਾਈ ਹੇਠ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਜਿਸ ਤਹਿਤ ਵਾਰਡ ਨੰਬਰ 41 ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ।
ਇਸ ਮੌਕੇ ਸੁਭਾਸ਼ ਮਹਿਤਾ, ਬਾਬਾ ਦੀਪਾ, ਅੰਕੁਸ਼ ਮਹਿਤਾ, ਰਾਕੇਸ਼ ਮਹਿਤਾ, ਸ਼ਹਿਨਸ਼ਾਹ ਬੌਸ, ਗਿੰਨੀ ਅਤੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੀਵਰੇਜ ਪੈਣ ਨਾਲ ਗੰਦੇ ਪਾਣੀ ਦੀ ਨਿਕਾਸੀ ਹੋਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਅੱਗੇ ਕਿਹਾ ਕਿ ਲੋਕਾਂ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਬਹੁਤ ਪਰੇਸ਼ਾਨੀ ਦਾ ਸਾਮਹਣਾ ਕਰ ਰਹੇ ਸਨ ਪਰ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਦੀ ਮੁਸ਼ਕਿਲ ਦਾ ਨਿਪਟਾਰਾ ਕੀਤਾ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦਿਨ-ਰਾਤ ਲੋਕਾਂ ਦੀਆਂ ਮੁਸ਼ਕਲਿਾਂ ਸੁਣਕੇ ਉਨ੍ਹਾਂ ਦਾ ਨਿਪਟਾਰਾ ਕਰ ਰਹੇ ਹਨ ਅਤੇ ਸ਼ਹਿਰ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਜਾਰੀ ਹਨ। ਉਨਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਖੁਦ ਲੋਕਾਂ ਤੱਕ ਪਹੁੰਚ ਕਰਦੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦੇ ਹਨ। ਉਨਾਂ ਕਿਹਾ ਕਿ ਬਟਾਲਾ ਸ਼ਹਿਰ ਦੀ ਵਿਕਾਸ ਪੱਖੇ ਨੁਹਾਰ ਬਦਲ ਰਹੀ ਹੈ ਅਤੇ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।
—————————–