Flash News
ਸ਼ਹਿਰਾਂ ਅਤੇ ਕਸਬਿਆਂ ਦੀਆਂ ਸੜਕਾਂ ” ਅਡਾਪਟ” ਕਰਨਗੇ ਜ਼ਿਲੇ ਵਿੱਚ ਤੈਨਾਤ ਅਧਿਕਾਰੀ -ਡਿਪਟੀ ਕਮਿਸ਼ਨਰ
ਨੀਤੀ ਆਯੋਗ ਨੇ ਅਭਿਲਾਸ਼ੀ ਬਲਾਕ ਪ੍ਰੋਗਰਾਮ ਤਹਿਤ ਬਲਾਕ ਹਰਸ਼ਾ ਛੀਨਾ ਨੂੰ 3 ਕਰੋੜ ਰੁਪਏ ਦੀ ਦਿੱਤੀ ਇਨਾਮ ਰਾਸ਼ੀ-
ਹਰਭਜਨ ਸਿੰਘ ਈ.ਟੀ.ੳ ਵੱਲੋਂ ਜੰਡਿਆਲਾ ਗੁਰੂ ਵਿਖੇ ਕਰੀਬ 1 ਕਰੋੜ 16 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸਕੂਲਾਂ ਵਿੱਚ ਕੀਤੇ ਜਾਣ ਵਾਲੇ ਕਾਰਜਾਂ ਦੇ ਰੱਖੇ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਰਾਜਾਸਾਂਸੀ ਵਿੱਖੇ ਸ਼ਹੀਦ ਮਨਿੰਦਰ ਸਿੰਘ ਯਾਦਗਾਰੀ ਗੇਟ ਦਾ ਰੱਖਿਆ ਨੀਂਹ ਪੱਥਰ-
ਲੋਕ ਨਿਰਮਾਣ ਮੰਤਰੀ ਨੇ ਵਿਧਾਨਸਭਾ ਹਲਕਾ ਜੰਡਿਆਲਾ ਗੁਰੂ ਵਿਖੇ 3 ਕਰੋੜ ਰੁਪਏ ਦੀ ਲਾਗਤ ਹੋਣ ਵਾਲੇ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ
ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਡਿਪਟੀ ਕਮਿਸ਼ਨਰ ਨੇ ਪ੍ਰਸਾਸ਼ਨਿਕ ਅਧਿਕਾਰੀਆਂ ਨਾਲ ਪੈਨੋਰਮਾ ਦਾ ਕੀਤਾ ਦੌਰਾ-

ਅਜਨਾਲਾ ਹਲਕੇ ਦੇ ਸਕੂਲਾਂ ਉਤੇ ਖਰਚੇ ਜਾਣਗੇ 27.85 ਕਰੋੜ ਰੁਪਏ- ਕੁਲਦੀਪ ਸਿੰਘ ਧਾਲੀਵਾਲ

ਖ਼ਬਰ ਸ਼ੇਅਰ ਕਰੋ
043982
Total views : 148982

ਅਜਨਾਲਾ ਹਲਕੇ ਦੇ ਸਕੂਲਾਂ ਉਤੇ ਖਰਚੇ ਜਾਣਗੇ 27.85 ਕਰੋੜ ਰੁਪਏ-ਧਾਲੀਵਾਲ
ਸਿੱਖਿਆ ਤੇ ਸਿਹਤ ਦੇ ਖੇਤਰ ਵਿਚ ਨੰਬਰ ਇਕ ਬਣੇਗਾ ਪੰਜਾਬ
ਅੰਮ੍ਰਿਤਸਰ, 29 ਜਨਵਰੀ -(ਡਾ. ਮਨਜੀਤ ਸਿੰਘ)- ਪੰਜਾਬ ਸਰਕਾਰ ਸਿਹਤ ਤੇ ਸਿੱਖਿਆ ਤੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਨਾਉਣ ਵੱਲ ਵੱਧ ਰਹੀ ਹੈ ਅਤੇ ਇੰਨਾਂ ਦੋਵੇਂ ਮਹੱਤਵਪੂਰਨ ਖੇਤਰਾਂ ਉਤੇ ਸਰਕਾਰ ਵੱਲੋਂ ਦਿਲ ਖੋਲ੍ਹ ਕੇ ਖਰਚ ਕੀਤਾ ਜਾ ਰਿਹਾ ਹੈ। ਕੈਬਿਨਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਅਜਨਾਲਾ ਵਰਗਾ ਪਛੜਿਆ ਖੇਤਰ, ਜਿਸਦੀ ਆਜ਼ਾਦੀ ਤੋਂ ਬਾਅਦ ਕਿਸੇ ਸਰਕਾਰ ਨੇ ਵੀ ਸਾਰ ਤੱਕ ਨਹੀਂ ਸੀ ਲਈ, ਦੇ ਸਕੂਲਾਂ ਉਤੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 27.85 ਕਰੋੜ ਖਰਚ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਵਿਚੋਂ 7.18 ਕਰੋੜ ਰੁਪਏ ਦੀ ਪਹਿਲੀ ਕਿਸ਼ਤ ਵੀ ਸਾਡੇ ਸਕੂਲਾਂ ਨੂੰ ਪ੍ਰਾਪਤ ਹੋ ਚੁੱਕੀ ਹੈ।
ਉਨਾਂ ਇਸ ਵੱਡੇ ਉਦਮ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਕਿਹਾ ਕਿ ਸਰਹੱਦੀ ਸੂਬਾ ਵਿਦਿਆ ਤੇ ਸਿਹਤ ਦੋਵਾਂ ਖੇਤਰਾਂ ਵਿਚ ਹੀ ਪਿੱਛੇ ਸੀ, ਪਰ ਹੁਣ ਉਹ ਦਿਨ ਦੂਰ ਨਹੀਂ ਜਦ ਅਸੀਂਂ ਵੀ ਇੰਨਾ ਖੇਤਰਾਂ ਵਿਚ ਸੂਬੇ ਦੇ ਨਾਲ ਰਲ ਜਾਵਾਂਗੇ। ਸ. ਧਾਲੀਵਾਲ ਨੇ ਕਿਹਾ ਕਿ ਭਾਵੇਂ ਸਮੁੱਚੇ ਸੂਬੇ ਵਿਚ ਸਾਰੇ ਖੇਤਰਾਂ ਵਿਚ ਕੰਮ ਕੀਤਾ ਜਾ ਰਿਹਾ ਹੈ, ਪਰ ਸਰਕਾਰ ਦਾ ਧਿਆਨ ਸਿਹਤ ਤੇ ਸਿੱਖਿਆ ਦੋਵਾਂ ਖੇਤਰਾਂ ਉਤੇ ਜ਼ਿਆਦਾ ਹੈ, ਕਿਉਂਕ ਸ ਮਾਨ ਦੀ ਸੋਚ ਹੈ ਕਿ ਜੇਕਰ ਪੰਜਾਬ ਨੂੰ ਤੰਦਰੁਸਤ ਤੇ ਖੁਸ਼ਹਾਲ ਬਨਾਉਣਾ ਹੈ ਤਾਂ ਪੰਜਾਬੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ਉਤੇ ਮਜ਼ਬੂਤ ਕਰਨਾ ਜਰੂਰੀ ਹੈ। ਸ. ਧਾਲੀਵਾਲ ਨੇ ਦੱਸਿਆ ਕਿ ਪਹਿਲੀ ਕਿਸ਼ਤ ਦੀ ਜੋ ਰਾਸ਼ੀ ਸਾਡੇ ਹਲਕੇ ਨੂੰ ਮਿਲੀ ਹੈ, ਨਾਲ 167 ਸਕੂਲਾਂ, ਜਿਸ ਵਿਚ ਐਲੀਮੈਂਟਰੀ, ਸਕੈਡੰਰੀ ਤੇ ਸੀਨੀਅਰ ਸਕੈਡੰਰੀ ਸਕੂਲ ਸ਼ਾਮਿਲ ਹਨ, ਵਿਚ ਸਕੂਲਾਂ ਦੀ ਲੋੜ ਅਨੁਸਾਰ ਕੰਮ ਸ਼ੁਰੂ ਕਰਵਾ ਦਿੱਤੇ ਗਏ ਹਨ। ਉਨਾਂ ਸਕੂਲ ਕਮੇਟੀਆਂ ਤੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕਰਨ ਤਾਂ ਜੋ ਆਏ ਹੋਏ ਪੈਸੇ ਦੀ ਸੁਚੱਜੀ ਵਰਤੋਂ ਕਰਕੇ ਹਲਕੇ ਦੇ ਸਕੂਲਾਂ ਨੂੰ ਸਮੇਂ ਦੇ ਹਾਣੀ ਬਣਾਇਆ ਜਾ ਸਕੇ।
ਕੈਪਸ਼ਨ : ਕੈਬਿਨਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
===—