Flash News
ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਨਗਰ ਕੀਰਤਨ ਆਨੰਦਪੁਰ ਸਾਹਿਬ ਲਈ ਰਵਾਨਾ ਖ਼ਾਲਸਾਈ ਪਰੰਪਰਾਵਾਂ ਅਨੁਸਾਰ ਜੈਕਾਰਿਆਂ ਦੀ ਗੂੰਜ ‘ਚ ਅੰਮ੍ਰਿਤਸਰ ਤੋਂ ਹੋਇਆ ਰਵਾਨਾ
ਨਗਰ ਕੀਰਤਨ ਦੇ ਸ਼ਾਨਦਾਰ ਸਵਾਗਤ ਲਈ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ-
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜਿਲ੍ਹਾ ਅੰਮ੍ਰਿਤਸਰ ਵਿੱਚੋਂ ਲੰਘਣ ਵਾਲੇ ਨਗਰ ਕੀਰਤਨ ਕਰਕੇ ਜਾਰੀ ਕੀਤੇ ਪਾਬੰਦੀ ਆਦੇਸ਼- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪੰਜਾਬ ਸਰਕਾਰ ਘੱਟ ਗਿਣਤੀ ਭਾਈਚਾਰੇ ਦੇ ਹੱਕਾਂ ਦੀ ਸੁਰੱਖਿਆ ਪ੍ਰਤੀ ਵਚਨਬੱਧ – ਚੇਅਰਮੈਨ, ਜਤਿੰਦਰ ਮਸੀਹ ਗੌਰਵ
ਮਾਝੇ ਦੇ ਗਦਰੀਆਂ ਦੀ ਯਾਦ ਵਿਚ ਧਾਲੀਵਾਲ ਵੱਲੋਂ ਗੁਰਵਾਲੀ ਵਿੱਚ ਲਾਇਬਰੇਰੀ ਦਾ ਉਦਘਾਟਨ-
ਵਿਧਾਇਕ ਡਾ. ਅਜੇ ਗੁਪਤਾ ਨੇ ਫਕੀਰ ਸਿੰਘ ਕਲੋਨੀ ਵਿੱਚ ਪ੍ਰੀਮਿਕਸ ਸੜਕ ਨਿਰਮਾਣ ਦਾ ਕੀਤਾ ਉਦਘਾਟਨ-

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਉਤੇ ਬਾਜ਼ ਅੱਖ ਰੱਖਣ ਲਈ ਡਿਪਟੀ ਕਮਿਸ਼ਨਰ ਨੇ ਲਗਾਏ ਕੈਮਰੇ

ਖ਼ਬਰ ਸ਼ੇਅਰ ਕਰੋ
047523
Total views : 160051

ਭਿ੍ਸ਼ਟਾਚਾਰ ਰੋਕਣ ਲਈ ਮੰਗਿਆ ਲੋਕਾਂ ਦਾ ਸਾਥ
ਅੰਮ੍ਰਿਤਸਰ, 29 ਦਸੰਬਰ- (ਡਾ. ਮਨਜੀਤ ਸਿੰਘ)-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹਾ ਪ੍ਰਬੰਧਕੀ ਕੰਪੈਲਸ ਦੇ ਦਫਤਰਾਂ ਉਤੇ ਬਾਜ਼ ਅੱਖ ਰੱਖਣ ਲਈ ਕੈਮਰਿਆਂ ਨਾਲ ਹਰ ਕੋਨੇ ਨੂੰ ਕਵਰ ਕਰ ਦਿੱਤਾ ਹੈ, ਤਾਂ ਜੋ ਕੰਪੈਲਕਸ ਵਿਚ ਹੁੰਦੀ ਹਰ ਹਰਕਤ ਨੂੰ ਵੇਖਿਆ ਜਾਂ ਰਿਕਾਰਡ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਦਫਤਰ ਵਿਚ ਇੰਨਾ ਕੈਮਰਿਆਂ ਦਾ ਸਿੱਧਾ ਪ੍ਰਸ਼ਾਰਣ ਵੇਖਿਆ ਜਾਂਦਾ ਹੈ। ਇਸ ਤੋਂ ਇਲਾਵਾ ਇੰਨਾ ਦੀ ਰਿਕਾਰਡਿੰਗ ਵੀ ਸਾਂਭੀ ਜਾ ਰਹੀ ਹੈ। ਜਿਲ੍ਹਾ ਨਾਜ਼ਰ ਸ੍ਰੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਕੰਪਲੈਕਸ ਵਿਚ ਉਚ ਤਕਨੀਕ ਵਾਲੇ 67 ਕੈਮਰੇ ਮੁੱਖ ਤੌਰ ਉਤੇ ਪਾਰਦਰਸ਼ੀ ਪ੍ਰਸਾਸ਼ਨ ਵਿਚ ਸਹਿਯੋਗ ਲੈਣ ਲਈ ਲਗਾਏ ਗਏ ਹਨ, ਇਸ ਤੋਂ ਇਲਾਵਾ ਸੁਰੱਖਿਆ ਪੱਖ ਤੋਂ ਵੀ ਇੰਨਾ ਦਾ ਸਹਾਰਾ ਲਿਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਵਿਜੀਲੈਂਸ ਦੇ ਹੈਲਪ ਲਾਈਨ ਨੰਬਰ ਅਤੇ ਡਿਪਟੀ ਕਮਿਸ਼ਨਰ ਦਫਤਰ ਦਾ ਵੱਟਸ ਐਪ ਨੰਬਰ ਦੇ ਕੇ ਜਿਲ੍ਹਾ ਪ੍ਰੰਬਧਕੀ ਕੰਪੈਲਕਸ ਵਿਚ ਥਾਂ-ਥਾਂ ਹੋਰਡਿੰਗ ਲਗਾ ਕੇ ਲੋਕਾਂ ਨੂੰ ਭ੍ਰਿਸ਼ਟਾਚਾਰ ਸਬੰਧੀ ਸੂਚਨਾ ਦੇਣ ਦੀ ਅਪੀਲ ਕੀਤੀ ਸੀ। ਉਨਾਂ ਸੱਦਾ ਦਿੱਤਾ ਸੀ ਕਿ ਜੇਕਰ ਤੁਹਾਡੇ ਕੰਮ ਕਰਵਾਉਣ ਬਦਲੇ ਦਫਤਰ ਦਾ ਕੋਈ ਕਰਮਚਾਰੀ ਜਾਂ ਅਧਿਕਾਰੀ ਪੈਸੇ ਮੰਗਦਾ ਹੈ ਤਾਂ ਉਕਤ ਨੰਬਰਾਂ ਉਤੇ ਸੂਚਨਾ ਦਿਉ, ਤਾਂ ਜੋ ਭ੍ਰਿਸ਼ਟਾਚਾਰ ਰੂਪੀ ਕੋਹੜ ਨੂੰ ਸਮਾਜ ਵਿਚੋਂ ਕੱਢਿਆ ਜਾ ਸਕੇ। ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿਚ ਲਗਾਏ ਗਏ ਇੰਨਾ ਬੈਨਰਾਂ ਅਤੇ ਹੋਰਡਿੰਗ ਨੂੰ ਤਰਜੀਹ ਅਧਾਰ ਉਤੇ ਦਫਤਰਾਂ ਦੇ ਬਾਹਰ ਲਗਾਇਆ ਹੋਇਆ ਹੈ। ਉਨਾਂ ਜਨਤਾ ਦੇ ਨਾਮ ਜਾਰੀ ਕੀਤੇ ਸੁਨੇਹੇ ਵਿਚ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਰਾਜ ਵਿਚੋਂ ਭ੍ਰਿਸ਼ਟਾਚਾਰ ਖਤਮ ਕਰਨ ਦੀ ਹੈ, ਪਰ ਇਸ ਵਿਚ ਸਫਲਤਾ ਲਈ ਤੁਹਾਡੇ ਸਾਥ ਦੀ ਵੀ ਲੋੜ ਹੈ। ਜਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਕਰਮਚਾਰੀ ਤੁਹਾਡੇ ਕੰਮ ਕਰਵਾਉਣ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਵਿਜੀਲੈਂਸ ਦੀ ਹੈਲਪ ਲਾਈਨ ਨੰਬਰ 1800-1800-1000 ਜਾਂ ਡਿਪਟੀ ਕਮਿਸ਼ਨਰ ਦੇ ਦਫਤਰੀ ਵਟਸਐਪ ਨੰਬਰ 79738-67446 ਉਤੇ ਸੂਚਨਾ ਦਿਉ।