ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ

ਖ਼ਬਰ ਸ਼ੇਅਰ ਕਰੋ
035612
Total views : 131859

ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਪੁੱਜੇ –

ਨਵੀਂ ਦਿੱਲੀ, 31 ਜਨਵਰੀ – ਰਾਸ਼ਟਰਪਤੀ ਦਰੋਪਦੀ ਮੁਰਮੂ ਸੰਸਦ ਪੁੱਜੇ। ਰਾਸ਼ਟਰਪਤੀ ਦਰੋਪਦੀ ਮੁਰਮੂ ਦੇ ਸੰਬੋਧਨ ਨਾਲ ਬਜਟ ਸੈਸ਼ਨ ਦੀ ਸ਼ੁਰੂਆਤ ਹੋ ਗਈ।

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਆਪਣੇ ਸੰਬੋਧਨ ’ਚ ਕਿਹਾ ਕਿ ਨਵੇਂ ਸੰਸਦ ’ਚ ਮੇਰਾ ਪਹਿਲਾ ਸੰਬੋਧਨ ਹੈ। ਇੱਥੇ ਏਕ ਭਾਰਤ ਸ੍ਰੇਸ਼ਟ ਭਾਰਤ ਦੀ ਮਹਿਕ ਹੈ। ਨਵੇਂ ਭਾਰਤ ਦੇ ਨਿਰਮਾਣ ਦਾ ਸੰਕਲਪ ਹੈ। ਉਨ੍ਹਾਂ ਕਿਹਾ ਕਿ ਅਸੀਂ ਸੰਵਿਧਾਨ ਲਾਗੂ ਹੋਣ ਦੀ 75ਵੀਂ ਵਰ੍ਹੇਗੰਢ ਮਨਾਈ ਹੈ ਅਤੇ ਅੰਮ੍ਰਿਤਕਾਲ ਦੌਰਾਨ ਸੰਸਦ ਦੇ ਨਵੇਂ ਸ਼ਾਨਦਾਰ ਭਵਨ ਦਾ ਨਿਰਮਾਣ ਵੀ ਹੋਇਆ ਹੈ। ਉਨ੍ਹਾਂ ਭਾਰਤ ਨੂੰ ਤੇਜ਼ੀ ਨਾਲ ਵੱਧਦੀ ਹੋਈ ਅਰਥ ਵਿਵਸਥਾ ਦੱਸਿਆ ਹੈ।