




Total views : 169530






Total views : 169530ਅੰਮ੍ਰਿਤਸਰ, 31 ਜਨਵਰੀ -(ਡਾ. ਮਨਜੀਤ ਸਿੰਘ)- ਆਟੋ ਚਾਲਕਾਂ ਵਲੋਂ ਕਿਰਾਏ ਵਿੱਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ ਅੱਜ ਅੰਮ੍ਰਿਤਸਰ ਵਿਖੇ ਹੜਤਾਲ ਕੀਤੀ ਗਈ ਹੈ। ਇਸ ਸੰਬੰਧ ’ਚ ਜਿੱਥੇ ਸਥਾਨਕ ਰਣਜੀਤ ਐਵਨਿਊ ਵਿਖੇ ਆਟੋ ਚਾਲਕਾਂ ਵਲੋਂ ਇਕ ਇਕੱਠ ਕੀਤਾ ਗਿਆ ਹੈ, ਉੱਥੇ ਹੀ ਜੋ ਆਟੋ ਚਾਲਕ ਅਤੇ ਈ ਰਿਕਸ਼ਾ ਚਾਲਕ ਸਵਾਰੀਆਂ ਲੈ ਕੇ ਜਾ ਰਹੇ ਸਨ, ਉਨ੍ਹਾਂ ਨੂੰ ਵੀ ਰੋਕਿਆ ਜਾ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ ’ਤੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।







