Flash News
ਜਰਨੈਲ ਸ਼ਾਮ ਸਿੰਘ ਅਟਾਰੀ ਦੇ 180ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਨਰਾਇਣਗੜ੍ਹ ਅਤੇ ਅਟਾਰੀ ਵਿਖੇ ਰਾਜ ਪੱਧਰੀ ਸਮਾਗਮ-
ਮਨੁੱਖੀ ਅਧਿਕਾਰਾਂ ਦੀ ਰਾਖੀ ਵਾਸਤੇ ਹਰੇਕ ਜ਼ਿਲ੍ਹੇ ‘ਚ ਬਣਨਗੇ ਕੋਰ ਗਰੁੱਪ- ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ
ਸ੍ਰੀ ਗੁਰੂ ਰਵੀਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦਾ ਆਗਾਜ਼ ਅੱਜ ਸੂਬਾ ਪੱਧਰੀ ਸਮਾਗਮ ਨਾਲ – ਕੁਲਦੀਪ ਸਿੰਘ ਧਾਲੀਵਾਲ
ਬੂਥ ਲੈਵਲ ਅਫ਼ਸਰ ਘਰ ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਕਰਨਗੇ ਇਕੱਠਾ- ਜਿਲ੍ਹਾ ਚੋਣ ਅਫ਼ਸਰ
7 ਫਰਵਰੀ ਨੂੰ ਜੰਡਿਆਲਾ ਦੇ ਡਾਲੀਆਣਾ ਮੰਦਰ ਵਿਖੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਤਹਿਤ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ-ਐੱਸ.ਡੀ.ਐੱਮ. ਅਮਨਪ੍ਰੀਤ ਸਿੰਘ ਗਿੱਲ
ਪੰਜਾਬ ਸਰਕਾਰ ਵੱਲੋਂ 10 ਫਰਵਰੀ ਨੂੰ ਮਹਾਨ ਯੋਧੇ ਸਰਦਾਰ ਸ਼ਾਮ ਸਿੰਘ ਅਟਾਰੀਵਾਲਾ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਇਆ ਜਾਵੇਗਾ ਰਾਜ ਪੱਧਰੀ ਸਮਾਗਮ-

ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਦਾ ਜੰਡਿਆਲਾ ਗੁਰੂ ਵਿਖੇ ਪਹੁੰਚਣ ’ਤੇ ਸ਼ਾਨਦਾਰ ਸਵਾਗਤ

ਖ਼ਬਰ ਸ਼ੇਅਰ ਕਰੋ
048785
Total views : 163270

ਬਿਆਸ ਪੁੱਜਣ ਤੇ ਹਲਕਾ ਵਿਧਾਇਕ ਟੌਂਗ, ਜੰਡਿਆਲਾ ਪੁੱਜਣ ਤੇ ਕੈਬਨਿਟ ਮੰਤਰੀ ਈ.ਟੀ.ਓ. ਅਤੇ ਗੋਲਡਨ ਗੇਟ ਅੰਮ੍ਰਿਤਸਰ ਵਿਖੇ ਪੁੱਜਣ ਤੇ ਵਿਧਾਇਕਾ ਜੀਵਨਜੋਤ ਕੌਰ ਅਤੇ ਹੋਰ ਨੇਤਾਵਾਂ ਨੇ ਕੀਤਾ ਭਰਵਾਂ ਸਵਾਗਤ
ਕੇਂਦਰ ਵਲੋਂ ਗਣਤੰਤਰ ਦਿਵਸ ਮੌਕੇ ਝਾਂਕੀ ਸ਼ਾਮਲ ਨਾ ਕਰਕੇ ਪੰਜਾਬ ਨਾਲ ਕੀਤਾ ਵਿਤਕਰਾ – ਈ.ਟੀ.ਓ.
ਅੰਮ੍ਰਿਤਸਰ/ਜੰਡਿਆਲਾ ਗੁਰੂ, 31 ਜਨਵਰੀ- ਡਾ. ਮਨਜੀਤ ਸਿੰਘ, ਸਿਕੰਦਰ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਵਲੋਂ ਪਾਏ ਗਏ ਬੇਮਿਸਾਲ ਯੋਗਦਾਨ ਅਤੇ ਪੰਜਾਬ ਦੇ ਗੌਰਵਮਈ ਵਿਰਸੇ ਅਤੇ ਇਤਿਹਾਸ ਬਾਰੇ ਜਾਗਰੂਕ ਕਰਨ ਲਈ ਕੱਢੀਆਂ ਗਈਆਂ ਝਾਂਕੀਆਂ ਦਾ ਅੰਮ੍ਰਿਤਸਰ ਜਿਲ੍ਹੇ ਵਿੱਚ ਪਹੁੰਚਣ ਤੇ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ।
ਅੰਮ੍ਰਿਤਸਰ ਜਿਲ੍ਹੇ ਦੇ ਬਿਆਸ ਖੇਤਰ ਵਿੱਚ ਝਾਂਕੀਆਂ ਦੇ ਦਾਖਲ ਹੁੰਦੇ ਹੋਏ ਹਲਕਾ ਵਿਧਾਇਕ ਸ: ਦਲਬੀਰ ਸਿੰਘ ਟੌਂਗ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਅਤੇ ਸਕੂਲੀ ਬੱਚਿਆਂ ਵਲੋਂ ਸਵਾਗਤ ਕੀਤਾ ਗਿਆ।
ਇਹ ਝਾਕੀਆਂ ਬਿਆਸ ਤੋਂ ਰਈਆ, ਟਾਂਗਰਾ, ਜੰਡਿਆਲਾ ਗੁਰੂ ਵਿਖੇ ਪਹੁੰਚਣ ਤੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਸਵਾਗਤ ਕੀਤਾ। ਇਸ ਮੌਕੇ ਜਿੱਥੇ ਵੱਡੀ ਗਿਣਤੀ ਲੋਕ ਖਾਸਕਰ ਮਹਿਲਾਵਾਂ ਅਤੇ ਬੱਚੇ ਪੰਜਾਬ ਦੀ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਦੇਖਣ ਲਈ ਪਹੁੰਚੇ। ਜੰਡਿਆਲਾ ਵਿਖੇ ਝਾਕੀ ਦੇ ਪੁੱਜਣ ਤੇ ਸਰਕਾਰੀ ਸਕੂਲ ਤਾਰਾਗੜ੍ਹ, ਸਰਕਾਰੀ ਸਕੂਲ ਗਹਿਰੀ ਮੰਡੀ, ਸਰਕਾਰੀ ਸਕੂਲ ਲੜਕੇ ਜੰਡਿਆਲਾ ਅਤੇ ਸਰਕਾਰੀ ਕੰਨਿਆ ਸਕੂਲ ਜੰਡਿਆਲਾ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਝਾਕੀ ਦਾ ਸਵਾਗਤ ਕੀਤਾ ਅਤੇ ਪੰਜਾਬ ਦੇ ਅਮੀਰ ਵਿਰਸੇ ਨੂੰ ਜਾਣਿਆ।
ਸ: ਈ.ਟੀ.ਓ. ਨੇ ਕਿਹਾ ਕਿ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਪੂਰੇ ਸੂਬੇ ਤੇ ਵਿੱਚ ਨਿਕਲ ਰਹੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਦੇ ਆਜ਼ਾਦੀ ਇਤਿਹਾਸ, ਨਾਰੀ ਸ਼ਕਤੀ ਅਤੇ ਸੱਭਿਆਚਾਰ ਬਾਰੇ ਵੱਡੀ ਜਾਣਕਾਰੀ ਭਰਪੂਰ 16 ਫੁੱਟ ਉੱਚੀ, 14 ਫੁੱਟ ਚੌੜੀ, 30 ਫੁੱਟ ਲੰਬੀ ਇਹ ਝਾਕੀਆਂ ਜਿਲ੍ਹੇ ਦੇ ਪ੍ਰਮੁੱਖ ਸਥਾਨਾਂ ਤੋਂ ਗੁਜਰਣਗੀਆਂ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਕੇ ਪੰਜਾਬ ਨਾਲ ਵਿਤਕਰਾ ਕੀਤਾ ਹੈ। ਉਨਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਹੀ ਦਿੱਤੀਆਂ ਹਨ ਅਤੇ ਸਭ ਤੋਂ ਵੱਧ ਫਾਂਸੀ ਦੇ ਫੰਦੇ ਵੀ ਪੰਜਾਬੀਆਂ ਨੇ ਹੀ ਚੁੰਮੇ ਹਨ।
ਕੈਬਨਿਟ ਮੰਤਰੀ ਈ.ਟੀ.ਓ. ਨੇ ਦੱਸਿਆ ਕਿ ਇਨ੍ਹਾਂ ਝਾਕੀਆਂ ਵਿੱਚ ਜ਼ਲਿ੍ਹਆਂ ਵਾਲੇ ਬਾਗ ਦੀ ਘਟਨਾ ਦੇ ਚਿਤਰਣ ਤੋਂ ਇਲਾਵਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੇ ਚਿੱਤਰ ਸ਼ਾਮਲ ਹਨ।
ਇਸੇ ਤਰ੍ਹਾਂ ਦੂਜੀ ਝਾਕੀ ਰਾਹੀਂ ਮਹਿਲਾ ਸਸ਼ਕਤੀਕਰਨ ’ਤੇ ਜ਼ੋਰ ਦੇਣ ਲਈ ਮਹਾਨ ਸਿੱਖ ਮਹਿਲਾ ਮਾਈ ਭਾਗੋ ਜੀ ਦੀ ਇਕ ਵਿਸ਼ਾਲ ਪ੍ਰਤਿਮਾ ਨੂੰ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸੇ ਤਰ੍ਹਾਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਮਹਿਲਾਵਾਂ ਦੀਆਂ ਤਸਵੀਰਾਂ ਦਰਸਾਈਆਂ ਗਈਆਂ ਹਨ। ਜਦਕਿ ਤੀਜੀ ਝਾਕੀ ਜ਼ਰੀਏ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਕਿਹਾ ਕਿ ਪੰਜਾਬ ਦੇਸ਼ ਨੂੰ ਖਾਦ ਸੁਰੱਖਿਆ ਵਿੱਚ ਆਤਮ ਨਿਰਭਰ ਬਣਾਉਣ ਦੇ ਨਾਲ-ਨਾਲ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਸ਼ਹਾਦਤਾਂ ਦੇਣ ਵਾਲੇ ਲੋਕਾਂ ਦੀ ਧਰਤੀ ਹੈ ਅਤੇ ਇਸ ਦੀ ਝਾਕੀ ਨੂੰ ਪਰੇਡ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਸੀ। ਉਨਾਂ ਕਿਹਾ ਕਿ ਕੇਂਦਰ ਨੇ ਹਮੇਸ਼ਾਂ ਹੀ ਪੰਜਾਬ ਨਾਲ ਵਿਤਕਰਾ ਕੀਤਾ ਹੈ।
ਝਾਕੀਆਂ ਦੇਖਣ ਉਪਰੰਤ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ, ਜਿਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਤੇ ਅਮੀਰ ਵਿਰਾਸਤ ਅਤੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਯੋਗਦਾਨ ਬਾਰੇ ਹੋਰ ਨੇੜਿਓਂ ਜਾਨਣ ਦਾ ਮੌਕਾ ਮਿਲਿਆ।
ਉਨ੍ਹਾਂ ਇਹ ਵੀ ਕਿਹਾ ਕਿ ਇਹ ਉਪਰਾਲਾ ਸਾਡੇ ਨੌਜਵਾਨਾਂ ਨੂੰ ਪੰਜਾਬ ਦੇ ਅਮੀਰ ਵਿਰਸੇ ਅਤੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਤੋਂ ਜਾਣੂ ਕਰਵਾਉਣ ਲਈ ਮੀਲ ਪੱਥਰ ਸਾਬਤ ਹੋਵੇਗਾ।
ਇਸ ਮੌਕੇ ਐਸ.ਡੀ.ਐਮ. ਬਾਬਾ ਬਕਾਲਾ ਸ: ਅਮਨਦੀਪ ਸਿੰਘ, ਬੀ.ਡੀ.ਪੀ.ਓ. ਰਈਆ ਅਮਨਦੀਪ ਸਿੰਘ ਮੰਨਣ, ਚੇਅਰਮੈਨ ਛਨਾਖ ਸਿੰਘ, ਚੇਅਰਮੈਨ ਡਾ. ਗੁਰਵਿੰਦਰ ਸਿੰਘ, ਚੇਅਰਮੈਨ ਅਸ਼ੋਕ ਤਲਵਾਰ, ਚੇਅਰਮੈਨ ਸ: ਜਸਪ੍ਰੀਤ ਸਿੰਘ, ਮੈਡਮ ਸੁਰਿੰਦਰ ਕੌਰ, ਸ: ਸਤਿੰਦਰ ਸਿੰਘ, ਸਮੂਹ ਬਲਾਕ ਪ੍ਰਧਾਨ ਜੰਡਿਆਲਾ ਗੁਰੂ, ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਸ੍ਰੀ ਮਨੀਸ਼ ਅਗਰਵਾਲ, ਸ੍ਰੀ ਸਤਪਾਲ ਸੋਖੀ, ਸ੍ਰੀ ਰਵਿੰਦਰ ਹੰਸ, ਐਡਵੋਕੇਟ ਰਮਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।