ਪ੍ਰਵਾਸੀ ਭਾਰਤੀਆਂ ਵਲੋਂ ‘ਸਫਲ ਕਿਸਾਨ ਸਨਮਾਨ ਸਮਾਗਮ’ ਦਾ ਆਯੋਜਨ

ਖ਼ਬਰ ਸ਼ੇਅਰ ਕਰੋ
035612
Total views : 131859

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬਤੌਰ ਮੁੱਖ ਮਹਿਮਾਨ ਕੀਤੀ ਸ਼ਿਰਕਤ

ਕੋਟਕਪੂਰਾ 31 ਜਨਵਰੀ – ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਯਤਨਸ਼ੀਲ ਰਹਿਣ ਵਾਲੀ ਸੰਸਥਾ ‘ਪਗੜੀ’ ਵਲੋਂ ‘ਸਫਲ ਕਿਸਾਨ ਸਨਮਾਨ ਸਮਾਗਮ’ ਦੌਰਾਨ ਪਿਛਲੇ ਸਮੇਂ ਤੋਂ ਸ਼ੁਰੂ ਕੀਤੇ ਪ੍ਰੋਜੈਕਟ ਜੈਵਿਕ ਘਰੇਲੂ ਬਗੀਚੀ ਅਤੇ ਮੁਰਗੀ ਪਾਲਣ ਵਿੱਚ ਸਫਲਤਾ ਹਾਸਲ ਕਰਨ ਵਾਲੇ ਕਿਸਾਨਾਂ ਦਾ ਅੱਜ ਉਚੇਚੇ ਤੌਰ ਤੇ ਸਨਮਾਨ ਕੀਤੀ ਗਿਆ। ਇਹ ਸਮਾਗਮ ਬਾਬਾ ਗੱਜਣ ਅਤੇ ਮਾਤਾ ਸੰਤ ਕੌਰ ਮੈਮੋਰੀਅਲ ਕਮਿਊਨਿਟੀ ਸੈਂਟਰ ਕੋਠੇ ਗੱਜਣ ਸਿੰਘ ਵਾਲਾ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ. ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਪਗੜੀ ਸੰਸਥਾ ਦੇ ਮੁੱਖ ਸੇਵਾਦਾਰ ਸ.ਲਾਲ ਸਿੰਘ ਸ਼ਿਕਾਗੋ ਵਲੋਂ ਕੀਤੀ ਗਈ।

 

ਸਪੀਕਰ ਸੰਧਵਾਂ ਨੇ ਪਗੜੀ ਸੰਸਥਾ ਵਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋਂ ਛੋਟੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਦੇਖਦਿਆਂ ਕਿਸਾਨਾਂ ਦੀ ਮੱਦਦ ਕਰਨ ਲਈ 40 ਕਿਸਾਨਾਂ ਨੂੰ ਪੋਲਟਰੀ ਦਾ ਕੰਮ ਸ਼ੁਰੂ ਕਰਵਾ ਕੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 450 ਘਰੇਲੂ ਬਗੀਚੀਆਂ ਲਵਾਈਆਂ, ਕੁਦਰਤੀ ਖੇਤੀ ਲਈ ਕਿਸਾਨਾ ਨੂੰ ਵੀ ਉਤਸ਼ਾਹਿਤ ਕੀਤਾ ਹੈ। ਇਸ ਤੋਂ ਇਲਾਵਾ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ’ਚ ਲੋੜ ਅਨੁਸਾਰ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬਹੁਤ ਲਾਹੇਵੰਦ ਧੰਦਾ ਹੈ ਅਤੇ ਪੁਰਾਣੀ ਕਹਾਵਤ ਉਤਮ ਖੇਤੀ, ਮੱਧਮ ਵਪਾਰ, ਨਖਿੱਧ ਚਾਕਰੀ ਅਨੁਸਾਰ ਅੱਜ ਵੀ ਹਰ ਪੱਖੋਂ ਉਤਮ ਹੈ।

 

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ, ਸ.ਅਮਰੀਕ ਸਿੰਘ,ਸ. ਹਰਵਿੰਦਰ ਸਿੰਘ ਮਰਵਾਹਾ, ਦਲੇਰ ਸਿੰਘ, ਅਮਰਜੀਤ ਸਿੰਘ ਢਿੱਲੋਂ, ਦਲੀਪ ਸਿੰਘ ਅਤੇ ਪਰਮਜੀਤ ਸਿੰਘ ਮਾਨ ਤੋਂ ਇਲਾਵਾ ਹੋਰ ਕਿਸਾਨ ਹਾਜ਼ਰ ਸਨ।