Total views : 131858
ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸਰਕਾਰ ਦੀਆਂ ਯੋਜਨਾਵਾਂ ਦੀ ਕੀਤੀ ਸਮੀਖਿਆ
ਚੰਡੀਗੜ੍ਹ, 31 ਜਨਵਰੀ – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ ਅੱਜ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਪੂਰੇ ਪੰਜਾਬ ‘ਚ ਚੱਲ ਰਹੇ ਵਿਕਾਸ ਕਾਰਜਾਂ ਤੇ ਸਰਕਾਰ ਦੀਆਂ ਯੋਜਨਾਵਾਂ ਦੀ ਸਮੀਖਿਆ ਕੀਤੀ।
ਭਗਵੰਤ ਸਿੰਘ ਮਾਨ ਨੇ ਸਾਰਿਆਂ ਨੂੰ ਹਦਾਇਤਾਂ ਦਿੱਤੀਆਂ ਕਿ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਦਾ ਟੈਕਸ ਦਾ ਪੈਸਾ ਲੋਕਾਂ ਲਈ ਵਰਤਿਆ ਜਾਵੇ। ਉਨਾਂ ਲੋਕਾਂ ‘ਚ ਜਾ ਕੇ ਲੋਕਾਂ ਦੇ ਕੰਮ ਕਰਨ ਲਈ ਕਿਹਾ। ਉਨਾਂ ਕਿਹਾ ਕਿ ਜਲਦ ਹੀ ਕੁੱਝ ਹੋਰ ਨਵੀਆਂ ਸਕੀਮਾਂ ਲਾਂਚ ਕਰਾਂਗੇ, ਜਿਸ ‘ਤੇ ਵਿਸਥਾਰ ਸਹਿਤ ਚਰਚਾ ਕੀਤੀ ਗਈ।