Flash News
ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਦਾ ਭਾਜਪਾ ਪੰਜਾਬ ਦੇ ਕਾਰਜਕਾਰੀ ਮੈਂਬਰ ਰਾਜੀਵ ਕੁਮਾਰ ਮਾਣਾ ਦੇ ਫਾਰਮ ‘ਮਾਣਾ ਫਾਰਮ’ ਪਹੁੰਚਣ ਤੇ ਸ਼ਾਨਦਾਰ ਸਵਾਗਤ-
ਹੋਲੀ ਸਿਟੀ ਟਾਊਨਸ਼ਿਪ ਐਸੋਸੀਏਸ਼ਨ ਵਲੋਂ ਬੜੇ ਉਤਸ਼ਾਹ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ-
ਐੱਸ. ਪ੍ਰਸ਼ੋਤਮ ਨੇ ਆਪਣੇ ਨਵ ਪ੍ਰਕਾਸ਼ਿਤ ਕਾਵਿ ਸੰਗ੍ਰਿਹ ” ਖਾਮੋਸ਼ੀਆਂ ” ਨੂੰ ਕੀਤਾ ਮੀਟਿੰਗ ਚ ਰਸਮੀ ਤੌਰ ਤੇ ਸਾਹਿਤਕਾਰਾਂ ਨੂੰ ਭੇਂਟ-
“ਪੰਥ ਅਤੇ ਪੰਜਾਬ ਦੀ ਖੁਸ਼ਹਾਲੀ ਲਈ ਇਕਜੁੱਟ ਹੋਈਏ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਸਮੁੱਚਾ ਪੰਥ ਇੱਕ ਮੰਚ ’ਤੇ ਆਵੇ”- ਬੀਬੀ ਜਗੀਰ ਕੌਰ
ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ) ਵੱਲੋਂ ਜੰਡਿਆਲਾ ਗੁਰੂ ਵਿਖੇ ਸਤਿਕਾਰ ਸਹਿਤ ਮਨਾਇਆ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ-
ਪੰਜਾਬ ਪ੍ਰੈੱਸ ਕਲੱਬ ਪਹੁੰਚੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ, ਗਵਰਨਿੰਗ ਕੌਂਸਲ ਵੱਲੋਂ ਨਿੱਘਾ ਸਵਾਗਤ ਤੇ ਸਨਮਾਨ-

ਜਿਲ੍ਹੇ ਵਿੱਚ ਲੋੜ ਮੁਤਾਬਿਕ ਗੈਸ ਅਤੇ ਤੇਲ ਦੇ ਪਰਿਯਾਪਤ ਭੰਡਾਰ ਹਨ- ਡੀ.ਐਫ.ਐਸ.ਸੀ

ਖ਼ਬਰ ਸ਼ੇਅਰ ਕਰੋ
051761
Total views : 168647

ਫ਼ਰੀਦਕੋਟ 02 ਜਨਵਰੀ — ਤੇਲ ਅਤੇ ਗੈਸ ਦੇ ਟਰੱਕਾਂ ਦੇ ਡਰਾਈਵਰਾਂ ਵੱਲੋਂ 31 ਦਸੰਬਰ 2023 ਤੋਂ ਹੜਤਾਲ ਦੇ ਕਾਰਨ ਜ਼ਿਲਾ ਫਰੀਦਕੋਟ ਦੇ ਵਾਸੀਆਂ ਵਿੱਚ ਘਬਰਾਹਟ ਦੇ ਮੱਦੇਨਜ਼ਰ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਜਰੂਰਤ ਨਹੀਂ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਜ਼ਿਲ੍ਹੇ ਵਿੱਚ 111 ਪੈਟਰੋਲ ਪੰਪ ਹਨ ਅਤੇ 17 ਗੈਸ ਏਜੰਸੀਆਂ ਹਨ। ਉਹਨਾਂ ਦੱਸਿਆ ਕਿ ਇਹਨਾਂ ਗੈਸ ਏਜੰਸੀਆਂ ਅਤੇ ਪੰਪਾਂ ਵਿੱਚ ਪਰਿਯਾਪਤ ਮਾਤਰਾ ਵਿੱਚ ਤੇਲ ਅਤੇ ਗੈਸ ਦਾ ਭੰਡਾਰ ਹਨ। ਉਹਨਾਂ ਦੱਸਿਆ ਕਿ ਆਇਲ ਮਾਰਕੀਟਿੰਗ ਕੰਪਨੀਆਂ ਜਿਵੇਂ ਕਿ ਆਈ.ਓ.ਸੀ.ਐਲ, ਬੀ.ਪੀ.ਸੀ.ਐਲ ਅਤੇ ਐਚ.ਪੀ.ਸੀ.ਐਲ ਪੈਟਰੋਲੀਅਮ ਉਤਪਾਦ ਜਿਵੇਂ ਕਿ ਪੈਟਰੋਲ, ਡੀਜ਼ਲ, ਐਲ.ਪੀ.ਜੀ ਆਪਣੇ ਆਇਲ ਟਰਮੀਨਲ ਅਤੇ ਬੋਟਲਿੰਗ ਪਲਾਂਟਾਂ ਵਿੱਚ ਇਹਨਾਂ ਚੀਜਾਂ ਨੂੰ ਉਪਲਬਧ ਕਰਵਾ ਰਿਹਾ ਹੈ। ਉਹਨਾਂ ਦੱਸਿਆ ਕਿ ਇਹ ਵਸਤੂਆਂ (ਪੈਟਰੋਲ,ਡੀਜ਼ਲ,ਗੈਸ) ਅਸੈਂਸ਼ੀਅਲ ਕਮੋਡੀਟੀ ਐਕਟ (ਜਰੂਰੀ ਵਸਤੂ ਐਕਟ) 1995 ਅਧੀਨ ਆਉਂਦੀਆਂ ਹਨ ਜਿਸ ਦੇ ਤਹਿਤ ਇਹਨਾਂ ਨੂੰ ਹਰ ਹਾਲਤ ਵਿੱਚ ਲੋਕਾਂ ਤੱਕ ਪਹੁੰਚਾਉਣਾ ਜਰੂਰੀ ਹੈ। ਉਹਨਾਂ ਲੋਕਾਂ ਨੂੰ ਬੇਨਤੀ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਇਹਨਾਂ ਚੀਜ਼ਾਂ ਦੀ ਵਾਧੂ ਖਰੀਦ ਨਾ ਕੀਤੀ ਜਾਵੇ, ਪਰੰਤੂ ਨਾਲ ਹੀ ਉਨਾਂ ਕਿਹਾ ਕਿ ਇਹਨਾਂ ਦਾ ਲੋੜ ਮੁਤਾਬਿਕ ਇਸਤੇਮਾਲ ਕੀਤਾ ਜਾਵੇ।