ਸ਼੍ਰੋਮਣੀ ਅਕਾਲੀ ਦਲ ਵੱਲੋੰ ‘ਪੰਜਾਬ ਬਚਾਓ ਯਾਤਰਾ’ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਗਈ ਅਰਦਾਸ

ਖ਼ਬਰ ਸ਼ੇਅਰ ਕਰੋ
048054
Total views : 161400

ਅੰਮ੍ਰਿਤਸਰ, 01 ਫਰਵਰੀ ( ਡਾ. ਮਨਜੀਤ ਸਿੰਘ ) – ਸ਼੍ਰੋਮਣੀ ਅਕਾਲੀ ਦਲ ਵਲੋਂ ‘ਪੰਜਾਬ ਬਚਾਓ ਯਾਤਰਾ’ ਦੀ ਆਰੰਭਤਾ ਤੋਂ ਪਹਿਲਾਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਯਾਤਰਾ ਦੀ ਸਫਲਤਾ ਅਤੇ ਪੰਜਾਬ ਅਤੇ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ।

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਮਨਜੀਤ ਸਿੰਘ ਤੋ ਇਲਾਵਾ ਹੋਰ ਸੀਨੀਅਰ ਆਗੂ, ਅਕਾਲੀ ਵਰਕਰ ਅਤੇ ਹਲਕਾ ਇੰਚਾਰਜ ਹਾਜ਼ਰ ਸਨ।