ਹਲਕਾ ਅਟਾਰੀ ਤੋਂ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਦਾ ਵੱਖ ਵੱਖ ਥਾਵਾਂ ਤੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ

ਖ਼ਬਰ ਸ਼ੇਅਰ ਕਰੋ
035609
Total views : 131856

ਅਟਾਰੀ ਸਰਹੱਦ, 01 ਫਰਵਰੀ ( ਡਾ. ਮਨਜੀਤ ਸਿੰਘ )- ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਅਟਾਰੀ ਤੋਂ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਦਾ ਵੱਖ ਵੱਖ ਥਾਵਾਂ ਤੇ ਅਕਾਲੀ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਪੰਜਾਬ ਬਚਾਓ ਯਾਤਰਾ’ ਦਾ ਸੀਨੀਅਰ ਆਗੂ ਜਥੇਦਾਰ ਗੁਲਜਾਰ ਸਿੰਘ ਰਣੀਕੇ ਦੀ ਧਰਮ ਪਤਨੀ ਸ੍ਰੀਮਤੀ ਕਵਲਜੀਤ ਕੌਰ ਰਣੀਕੇ, ਨੂੰਹ ਹਰਸਿਮਰਨ ਕੌਰ ਰਣੀਕੇ, ਪੂਰਨ ਸਿੰਘ ਸੰਧੂ ਰਣੀਕੇ ਦੀ ਅਗਵਾਈ ’ਚ ਸੈਂਕੜੇ ਮਹਿਲਾਵਾਂ ਤੇ ਅਕਾਲੀ ਵਰਕਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਤੇ ਗੁਰੂ ਜੀ ਦੀ ਬਖਸ਼ਿਸ਼ ਸਿਰਪਾਓ ਦੇ ਕੇ ਹਲਕਾ ਅਟਾਰੀ ਦੇ ਵੱਖ-ਵੱਖ ਪਿੰਡਾਂ ਚ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਜਾ ਰਿਹਾ।