Flash News
ਹੜ੍ਹ ਪ੍ਰਭਾਵਿਤ ਖੇਤਰ ਦੀਆਂ ਗਰਭਵਤੀ ਮਾਂਵਾਂ ਅਤੇ ਬੱਚਿਆਂ ਨੂੰ ਘਰ ਘਰ ਪਹੁੰਚਾਇਆ ਜਾ ਰਿਹਾ ਸਪਲੀਮੈਂਟਰੀ ਨਿਊਟਰੀਸ਼ਨ-
ਹੜਾ ਦੌਰਾਨ ਬਿਮਾਰੀਆਂ ਤੋਂ ਬਚਣ ਲਈ ਜਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਐਡਵਾਈਜਰੀ-
ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਅਰਦਾਸ ਉਪਰੰਤ ਡਾਕਟਰੀ ਸਹਾਇਤਾ ਕੈਂਪਾਂ ਦੀ ਆਰੰਭਤਾ-
ਅਫ਼ਰੀਕੀ ਸਵਾਈਨ ਬੁਖਾਰ (ASF) ਦੀ ਬਿਮਾਰੀ ਪਿੰਡ ਧਾਰੀਵਾਲ ਕਲੇਰ, ਤਹਿਸੀਲ ਅਜਨਾਲਾ, ਅੰਮ੍ਰਿਤਸਰ ਵਿੱਚ ਫੈਲਣ ਕਾਰਨ ਇਸ ਪਿੰਡ ਨੂੰ ਬਿਮਾਰੀ ਦਾ ਕੇਂਦਰ (Epicenter) ਘੋਸ਼ਿਤ- ਰੋਹਿਤ ਗੁਪਤਾ
ਰਾਵੀ ਦਰਿਆ ਵਿੱਚ ਪਏ ਪਾੜ ਭਰਨ ਦਾ ਕੰਮ ਲਗਾਤਾਰ ਜਾਰੀ – ਡਿਪਟੀ ਕਮਿਸ਼ਨਰ ਵੱਲੋਂ ਚੱਲ ਰਹੇ ਕੰਮਾਂ ਦਾ ਜਾਇਜ਼ਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹਾਂ ਸਬੰਧੀ ਰਾਹਤ ਕਾਰਜਾਂ ਦੀ ਕੀਤੀ ਸਮੀਖਿਆ-

ਵਿਦਿਆਰਥੀਆਂ ਨੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਵੱਖ-ਵੱਖ ਪੇਸ਼ੇਵਾਰ ਖੇਤਰਾਂ ਦੀ ਵਿਵਹਾਰਿਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਦਫ਼ਤਰ ਦਾ ਕੀਤਾ ਦੌਰਾ

ਖ਼ਬਰ ਸ਼ੇਅਰ ਕਰੋ
046264
Total views : 154289

ਵਿਦਿਆਰਥੀਆਂ ਦੇ ਐਕਸਪੋਜਰ ਵਿਜ਼ਟ ਕਰਵਾਉਣ ਦਾ ਮੁੱਖ ਮਨੋਰਥ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਜ-ਪ੍ਰਣਾਲੀ ਦੀ ਪੇਸ਼ੇਵਾਰ ਪ੍ਰਕ੍ਰਿਆ ਤੋਂ ਜਾਣੂ ਕਰਵਾਉਣਾ- ਡਿਪਟੀ ਕਮਿਸ਼ਨਰ

ਗੁਰਦਾਸਪੁਰ, 1 ਫਰਵਰੀ  – ਸਕੂਲ ਆਫ਼ ਐਮੀਨੈਂਸ ਗੁਰਦਾਸਪੁਰ ਦੇ ਵਿਦਿਆਰਥੀਆਂ ਦੇ ਵਿੱਦਿਅਕ ਅਨੁਭਵ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਪੇਸ਼ੇਵਾਰ ਖੇਤਰਾਂ ਦੀ ਵਿਵਹਾਰਿਕ ਸਮਝ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਗਿਆਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਦੀ ਐਕਸਪੋਜਰ ਵਿਜਿਟ ਤਹਿਤ ਸਿਵਲ ਪ੍ਰਸ਼ਾਸਨ ਦੀ ਕਾਰਜ-ਪ੍ਰਣਾਲੀ ਦੀ ਪੇਸ਼ੇਵਾਰ ਪ੍ਰਕ੍ਰਿਆ ਸਬੰਧੀ ਜਾਣਕਾਰੀ ਸਾਂਝੀ ਕਰਨ ਦੇ ਮਕਸਦ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦਾ ਵਿਸ਼ੇਸ਼ ਸਿੱਖਿਆ ਟੂਰ ਕਰਵਾਇਆ ਗਿਆ । ਸਕੂਲ ਦੇ ਵਿਦਿਆਰਥੀਆਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਸ਼ਾਖਾਵਾਂ ਵਿੱਚ ਜਾ ਕੇ ਉਨ੍ਹਾਂ ਦੇ ਕੰਮ ਕਾਜ ਬਾਰੇ ਜਾਣਕਾਰੀ ਇਕੱਤਰ ਕੀਤੀ ।

ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਵੀ ਮੁਲਾਕਾਤ ਕਰਕੇ ਉਨ੍ਹਾਂ ਤੋਂ ਡਾਕਟਰੀ ਦੀ ਪੜ੍ਹਾਈ ਤੋਂ ਲੈ ਕੇ ਆਈ.ਏ.ਐੱਸ ਤੱਕ ਦਾ ਸਫ਼ਰ ਸਬੰਧੀ ਉਨ੍ਹਾਂ ਦੇ ਅਨੁਭਵਾਂ ਬਾਰੇ ਜਾਣਕਾਰੀ ਹਾਸਲ ਕੀਤੀ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਐਕਸਪੋਜਰ ਵਿਜ਼ਟ ਕਰਵਾਉਣ ਦਾ ਮੁੱਖ ਮਨੋਰਥ ਉਨ੍ਹਾਂ ਨੂੰ ਸਰਕਾਰੀ ਵਿਭਾਗਾਂ ਦੀ ਕਾਰਜ-ਪ੍ਰਣਾਲੀ ਦੀ ਪੇਸ਼ੇਵਾਰ ਪ੍ਰਕ੍ਰਿਆ ਤੋਂ ਜਾਣੂ ਕਰਵਾਉਣਾ ਹੈ । ਇਸ ਕੜੀ ਤਹਿਤ ਸਕੂਲੀ ਵਿਦਿਆਰਥੀਆਂ ਨੂੰ ਜ਼ਿਲ੍ਹਾ ਅਦਾਲਤ, ਸਰਕਾਰੀ ਹਸਪਤਾਲ, ਡਿਫੈਂਸ ਅਕੈਡਮੀ/ਆਰਮੀ ਛਾਉਣੀ, ਸਪੋਰਟਸ ਅਕੈਡਮੀ/ਸਟੇਡੀਅਮ, ਇੰਜੀਨੀਅਰਿੰਗ ਕਾਲਜ ਆਦਿ ਦਾ ਵੀ ਦੌਰਾ ਕਰਵਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਆਪਣੇ ਭਵਿੱਖ ਦੀਆਂ ਸੰਭਾਵਨਾਵਾਂ ਅਤੇ ਮੌਕਿਆਂ ਦੀ ਉਪਲਬਧਤਾ ਤੋਂ ਜਾਣੂ ਕਰਵਾ ਕੇ ਕੈਰੀਅਰ ਸਬੰਧੀ ਦਿਸ਼ਾ ਮਿਲ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਕੂਲੀ ਵਿਦਿਆਰਥੀਆਂ ਦੇ ਭਵਿੱਖ ਦੇ ਸੰਭਾਵੀ ਖੇਤਰਾਂ ਬਾਬਤ ਬਹੁਪੱਖੀ ਤਰੀਕਿਆਂ ਤੇ ਡੂੰਘਾਈ ਨਾਲ ਮਾਰਗ ਦਰਸ਼ਨ ਕਰਦਿਆਂ ਅਗਲੇਰੀ ਪੜ੍ਹਾਈ ਦੀ ਚੋਣ ਕਰਨ ਬਾਰੇ ਦੱਸਿਆ। ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਸ਼ਿਆਂ ਅਤੇ ਮਾੜੇ ਪ੍ਰਭਾਵਾਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਨੌਜਵਾਨ ਵਿਦਿਆਰਥੀਆਂ ਨੂੰ ਇੱਕ ਸਫਲ ਭਵਿੱਖ ਲਈ ਲੋੜੀਂਦੇ ਜ਼ਰੂਰੀ ਗਿਆਨ, ਮਾਰਗ ਦਰਸ਼ਨ ਅਤੇ ਪ੍ਰੇਰਨਾ ਨਾਲ ਲੈਸ ਕਰਨ ਦੇ ਉਦੇਸ਼ ਨਾਲ ਪਹਿਲਕਦਮੀਆਂ ਕਰ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵੱਖ ਵੱਖ ਵਿਭਾਗਾਂ ਦੇ ਕੰਮ ਕਰਨ ਦੀ ਪ੍ਰੀਕ੍ਰਿਆ ਅਤੇ ਸਰਕਾਰੀ ਅਹੁਦਿਆਂ ਬਾਰੇ ਜਾਣਕਾਰੀ ਮਿਲ ਸਕੇ ਅਤੇ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਆਪਣੇ ਕੈਰੀਅਰ ਦੀ ਚੋਣ ਕਰ ਸਕਣ । ਵਿਦਿਆਰਥਣ ਨੂੰ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਸਮੇਂ ਵਿਦਿਆਰਥੀਆਂ ਨੂੰ ਅੱਗੇ ਵਧਣ ਵਿਚ ਮਦਦ ਕਰਨ ਲਈ ਤਿਆਰ ਹੈ।

ਇਸ ਮੌਕੇ ਵਿਦਿਆਰਥੀਆਂ ਨੂੰ ਦਫ਼ਤਰ ਡਿਪਟੀ ਕਮਿਸ਼ਨਰ ਦੇ ਸਾਰੇ ਕੰਮਕਾਜ ਸਬੰਧੀ ਜਾਣਕਾਰੀ ਦਿੱਤੀ ਗਈ ਹੈ ਅਤੇ ਵੱਖ-ਵੱਖ ਸ਼ਾਖਾਵਾਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਹੋਰ ਵਿਭਾਗਾਂ ਦੇ ਦਫ਼ਤਰਾਂ ਦਾ ਦੌਰਾ ਵੀ ਕਰਵਾਇਆ ਗਿਆ। ਸਕੂਲ ਆਫ਼ ਐਮੀਂਨੈਂਸ ਦੇ ਵਿਦਿਆਰਥੀ ਇਸ ਵਿਜ਼ਟ ਤੋਂ ਖ਼ੁਸ਼ ਸਨ ਅਤੇ ਉਨ੍ਹਾਂ ਨੇ ਇਸ ਨੂੰ ਯਾਦਗਾਰੀ ਤੇ ਸਿੱਖਣ ਵਾਲਾ ਦੌਰਾ ਦੱਸਿਆ। ਇਸ ਤੋਂ ਬਾਅਦ ਵਿਦਿਆਰਥੀਆਂ ਵੱਲੋਂ ਪ੍ਰਵਾਸੀ ਪੰਛੀਆਂ ਦੀ ਜਲਗਾਹ ਕੇਸ਼ੋਪੁਰ ਛੰਬ ਦਾ ਦੌਰਾ ਵੀ ਕੀਤਾ ਗਿਆ।

Bhagwant Mann
Government of Punjab
CMO Punjab
Himanshu Aggarwal IAS
#gurdaspur
#education
#SchoolOfAnimation