Total views : 131858
ਅੰਮ੍ਰਿਤਸਰ, 2 ਫਰਵਰੀ (ਡਾ. ਮਨਜੀਤ ਸਿੰਘ)- ‘ਪੰਜਾਬ ਬਚਾਓ ਯਾਤਰਾ” ਦੇ ਦੂਜੇ ਦਿਨ ਦਾ ਆਗਾਜ਼ ਹਲਕਾ ਅਜਨਾਲਾ ਤੋਂ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਦੀ ਅਗਵਾਈ ਹੇਠ ਹੋਇਆ।
ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ. ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਨੂੰ ਬਚਾਉਣ ਲਈ ਲੱਗਾ ਹੋਇਆ ਹੈ ਪ੍ਰੰਤੂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਕੇਜਰੀਵਾਲ ਨੂੰ ਬਚਾਉਣ ’ਚ ਲੱਗਾ ਹੈ। ਉਨ੍ਹਾਂ ਕਿਹਾ ਕਿ ਅੱਜ ਅਜਨਾਲਾ ’ਚ ਹੋਇਆ ਵਿਸ਼ਾਲ ਇਕੱਠ ਦੱਸਦਾ ਹੈ ਕਿ ਲੋਕ ‘ਆਪ’ ਸਰਕਾਰ ਤੋਂ ਕਿੰਨੇ ਦੁਖੀ ਹਨ। ਉਨਾਂ ਪੰਜਾਬ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।
# nasihattoday#Live #Day2
#PunjabBachaoYatra