Total views : 131859
ਕੋਟਕਪੂਰਾ 03 ਫਰਵਰੀ – ਪੰਜਾਬ ਵਿਧਾਨ ਸਭਾ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਡਿਪਟੀ ਕਮਿਸ਼ਨਰ ਫਰੀਦਕੋਟ ਅਤੇ ਵੱਖ-ਵੱਖ ਮਹਿਕਮਿਆਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕੇ ਦੇ ਵਿਕਾਸ ਕਾਰਜਾਂ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸੀਵਰੇਜ ਸਿਸਟਮ ਚ ਕਾਫੀ ਸੁਧਾਰ ਦੀ ਰਿਪੋਰਟ ਹਾਸਲ ਹੋਈ ਹੈ। ਭੂਮੀ ਰੱਖਿਆ ਵਿਭਾਗ ਵੱਲੋਂ ਪਾਈਪ ਲਾਈਨਾਂ ਦੇ ਕਰੋੜਾਂ ਦੇ ਪ੍ਰੋਜੈਕਟ ਨੇਪਰੇ ਚਾੜੇ ਜਾ ਚੁੱਕੇ ਹਨ।
ਇਸ ਮੌਕੇ ਸਪੀਕਰ ਸੰਧਵਾ ਨੇ ਕਿਹਾ ਕਿ ਪਾਸ ਪ੍ਰੋਜੈਕਟਾ ਲਈ ਫੰਡ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਬੰਦੀ ਨੂੰ ਖ਼ਤਮ ਕਰਨ ਲਈ 27 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਪ੍ਰੋਜੈਕਟ ਨੇਪਰੇ ਚਾੜ੍ਹਿਆ ਗਿਆ ਹੈ। ਲੋਕਾਂ ਨੂੰ ਲੋੜੀਦੀਆਂ ਸਹੂਲਤਾਂ ਇੱਕ ਛੱਤ ਹੇਠ ਉਪਲਬਧ ਕਰਵਾਉਣ ਦੇ ਮਕਸਦ ਤਹਿਤ ਸਾਰੀਆਂ ਸਹੂਲਤਾਂ ਇੱਕ ਜਗਾ ਤੇ ਕਰਨ ਲਈ ਵਿਉਂਤਬੰਦੀ ਉਲੀਕੀ ਜਾ ਰਹੀ ਹੈ ਅਤੇ ਇਸ ਦੇ ਬਹੁਤ ਹੀ ਜਲਦ ਸਾਰਥਿਕ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਭੂਮੀ ਰੱਖਿਆ ਵਿਭਾਗ ਮੈਡਮ ਰਾਜਵਿੰਦਰ ਕੌਰ ਅਤੇ ਅਨਮੋਲ ਸਿੰਘ, ਐਕਸੀਅਨ ਸੀਵਰੇਜ ਬੋਰਡ ਸ਼ਪਿੰਦਰ ਸਿੰਘ, ਐਸ. ਡੀ. ਓ. ਸੀਵਰੇਜ ਬੋਰਡ ਲਵਕੀਸ਼ ਕੁਮਾਰ, ਐਸ. ਡੀ. ਓ. ਪੰਚਾਇਤੀ ਰਾਜ ਨਿਖਿਲ ਕੁਮਾਰ ਆਦਿ ਹਾਜਰ ਸਨ।