




Total views : 148951







ਪਠਾਨਕੋਟ, 03 ਫਰਵਰੀ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਠਾਨਕੋਟ ਵਿਖੇ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ।
ਸ. ਭਗਵੰਤ ਸਿੰਘ ਮਾਨ ਨੇ ‘ਐਨ.ਆਰ.ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਪਰਵਾਸੀ ਭਾਰਤੀਆਂ ਦੀ ਭਲਾਈ ਲਈ ਬਹੁਤ ਸਾਰੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ ਅਤੇ ਸੂਬੇ ਵਿੱਚ ਨਵਾਂ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪਰਵਾਸੀ ਭਾਰਤੀਆਂ ਦਾ ਮਾਣ ਬਹਾਲ ਕਰਨ ਲਈ ਬਹੁਤ ਸਾਰੇ ਹੋਰ ਲੀਹੋਂ ਹਟਵੇਂ ਕਦਮ ਚੁੱਕੇ ਜਾ ਰਹੇ ਹਨ।






