ਅੰਤਰ-ਰਾਸ਼ਟਰੀ ਦਿਵਿਆਂਗ ਦਿਵਸ ਨੂੰ ਸਮਰਪਿਤ ਕੈਂਪ ਦਾ ਆਯੋਜਨ

ਖ਼ਬਰ ਸ਼ੇਅਰ ਕਰੋ
048060
Total views : 161427

ਤਰਨਤਾਰਨ 03 ਫਰਵਰੀ -( ਡਾ. ਦਵਿੰਦਰ ਸਿੰਘ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਨਯੋਗ ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁਲਰ ਅਤੇ ਮਾਨਯੋਗ ਐਮ.ਐਲ.ਏ. ਡਾ ਕਸ਼ਮੀਰ ਸਿੰਘ ਸੋਹਲ ਜੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਤਰਨਤਾਰਨ ਵਿਖੇ ਅੰਤਰ-ਰਾਸ਼ਟਰੀ ਦਿਿਵਆਂਗ ਦਿਵਸ ਨੂੰ ਸਮਰਪਿਤ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਕੈਂਪ ਦੌਰਾਨ ਦਿਵਿਆਂਗ ਵਿਅਕਤੀਆਂ ਦੇ ਮੌਕੇ ਤੇ ਹੀ ਯੂ.ਡੀ.ਆਈ. ਕਾਰਡ ਬਣਾਏ ਗਏ। ਇਸ ਕੈਂਪ ਦੌਰਾਨ ਪਿੰਗਲਵਾੜਾ ਸਰਹਾਲੀ ਕਲਾਂ ਅਤੇ ਐਨ.ਜੀ.ਓ. ਸਮਰਪਣ ਦੇ ਨੁਮਾਇੰਦਿਆਂ ਨੂੰ ਦਿਵਿਆਂਗ ਵਿਅਕਤੀਆਂ ਦੀ ਸੇਵਾ ਸੰਭਾਲ ਕਰਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਸੀਨੀਅਰ ਮੈਡੀਕਲ ਅਫਸਰ ਡਾ ਕੰਵਲਜੀਤ ਸਿੰਘ, ਡੀ.ਐਸ.ਐਸ.ਓ. ਕਿਰਤਪ੍ਰੀਤ ਕੌਰ, ਕੈਂਪ ਸੁਪਵਾਈਜਰ ਬਲਜੀਤ ਕੌਰ, ਸੁਖਦੀਪ ਕੌਰ, ਕੁਲਵੰਤ ਸਿੰਘ, ਵਰਿੰਦਰ ਸ਼ਰਮਾਂ, ਗੁਰਪ੍ਰੀਤ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।